Kisan Tractor March: ਬੀਕੇਯੂ ਚੜੂਨੀ ਗਰੁੱਪ ਵੀ ਕਿਸਾਨ ਅੰਦੋਲਨ ਦੇ ਹੱਕ 'ਚ ਨਿਤਰਿਆ, ਸੈਂਕੜੇ ਟਰੈਕਟਰਾਂ ਨਾਲ ਕੱਢਿਆ ਮਾਰਚ
Advertisement
Article Detail0/zeephh/zeephh2115178

Kisan Tractor March: ਬੀਕੇਯੂ ਚੜੂਨੀ ਗਰੁੱਪ ਵੀ ਕਿਸਾਨ ਅੰਦੋਲਨ ਦੇ ਹੱਕ 'ਚ ਨਿਤਰਿਆ, ਸੈਂਕੜੇ ਟਰੈਕਟਰਾਂ ਨਾਲ ਕੱਢਿਆ ਮਾਰਚ

ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁੱਪ ਦੇ ਕਿਸਾਨਾਂ ਨੇ ਕੁਰੂਕਸ਼ੇਤਰ ਸ਼ਹਿਰ ਵਿੱਚ ਸੈਂਕੜੇ ਟਰੈਕਟਰਾਂ ਨਾਲ ਟਰੈਕਟਰ ਮਾਰਚ ਕੱਢਿਆ। ਜਾਣਕਾਰੀ ਦਿੰਦਿਆਂ ਚੜੂਨੀ ਗਰੁੱਪ ਦੇ ਇੱਕ ਅਹੁਦੇਦਾਰ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕਿਸਾਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ 'ਤੇ ਧਰਨਾ ਦੇ ਰਹੇ

Kisan Tractor March: ਬੀਕੇਯੂ ਚੜੂਨੀ ਗਰੁੱਪ ਵੀ ਕਿਸਾਨ ਅੰਦੋਲਨ ਦੇ ਹੱਕ 'ਚ ਨਿਤਰਿਆ, ਸੈਂਕੜੇ ਟਰੈਕਟਰਾਂ ਨਾਲ ਕੱਢਿਆ ਮਾਰਚ

Kisan Tractor March: ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁੱਪ ਦੇ ਕਿਸਾਨਾਂ ਨੇ ਕੁਰੂਕਸ਼ੇਤਰ ਸ਼ਹਿਰ ਵਿੱਚ ਸੈਂਕੜੇ ਟਰੈਕਟਰਾਂ ਨਾਲ ਟਰੈਕਟਰ ਮਾਰਚ ਕੱਢਿਆ। ਜਾਣਕਾਰੀ ਦਿੰਦਿਆਂ ਚੜੂਨੀ ਗਰੁੱਪ ਦੇ ਇੱਕ ਅਹੁਦੇਦਾਰ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕਿਸਾਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ 'ਤੇ ਧਰਨਾ ਦੇ ਰਹੇ ਹਨ ਅਤੇ ਉਹ ਸ਼ਾਂਤੀ ਨਾਲ ਦਿੱਲੀ ਜਾਣਾ ਚਾਹੁੰਦਾ ਹੈ।

ਸਰਕਾਰ ਉਨ੍ਹਾਂ ਨੂੰ ਦਿੱਲੀ ਨਹੀਂ ਜਾਣ ਦੇ ਰਹੀ ਨਾ ਹੀ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨ ਅੰਦੋਲਨ ਦੀ ਹਮਾਇਤ ਕਰਦੇ ਹਨ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁੱਪ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਤਿੰਨ ਪ੍ਰੋਗਰਾਮ ਉਲੀਕੇ ਸਨ।

ਇਹ ਵੀ ਪੜ੍ਹੋ : Farmer Protest: 'ਸਰਕਾਰ ਚਾਹੇ ਤਾਂ ਰਾਤੋ- ਰਾਤ ਨਿਕਲ ਸਕਦਾ ਹੈ ਮਸਲਿਆਂ ਦਾ ਹੱਲ' ਸਰਵਣ ਸਿੰਘ ਪੰਧੇਰ ਨੇ ਕਹੀ ਵੱਡੀ ਗੱਲ

ਇਸ ਵਿੱਚੋਂ 16 ਫਰਵਰੀ ਨੂੰ ਸੂਬੇ ਦੇ ਸਾਰੇ ਟੋਲ 3 ਘੰਟੇ ਲਈ ਮੁਫ਼ਤ ਕੀਤੇ ਗਏ ਸਨ ਤੇ ਅੱਜ 17 ਫਰਵਰੀ ਨੂੰ ਹਰ ਤਹਿਸੀਲ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ ਹੈ। 18 ਫਰਵਰੀ ਨੂੰ ਕੁਰੂਕਸ਼ੇਤਰ ਬ੍ਰਹਮਸਰੋਵਰ ਵਿਖੇ ਪੂਰੇ ਸੂਬੇ ਦੀ ਮਹਾਪੰਚਾਇਤ ਬੁਲਾਈ ਗਈ ਹੈ ਜਿਸ ਵਿੱਚ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਵੱਡਾ ਫੈਸਲਾ ਲਿਆ ਜਾਵੇਗਾ।

ਦੂਜੇ ਪਾਸੇ ਸ਼ੰਭੂ ਬਾਰਡਰ ਉਪਰ ਕਿਸਾਨ ਧਰਨੇ ਉਤੇ ਡਟੇ ਹੋਏ ਹਨ। ਸ਼ਨਿੱਚਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਾਨਫਰੰਸ ਕੀਤੀ। ਇਸ ਦੌਰਾਨ ਡੱਲੇਵਾਲ ਨੇ ਕਿਹਾ ਕਿ ਐਮਐਸਪੀ ਨੂੰ ਲਾਗੂ ਕਰਵਾਉਣ ਲਈ ਇੱਕ ਨਵੀਂ ਸਟੱਡੀ ਹੋਈ ਜਿਸ ਅਨੁਸਾਰ ਸਿਰਫ਼ 36 ਹਜ਼ਾਰ ਕਰੋੜ ਰੁਪਏ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿਹਾ ਸਰਕਾਰ ਜੇਕਰ ਕਾਰਪੋਰੇਟ ਵੱਲ ਧਿਆਨ ਦੇਵੇ ਤਾਂ ਇਹ ਮਸਲਾ ਹੱਲ ਹੋ ਸਕਦਾ ਹੈ।

ਉਨ੍ਹਾਂ ਨੇ ਦੱਸਿਆ ਕਿ 50 ਫ਼ੀਸਦੀ ਲੋਕਾਂ ਨੂੰ ਖੇਤੀ ਖੇਤਰ ਵਿਚੋ ਰੁਜ਼ਗਾਰ ਮਿਲ ਰਿਹਾ ਹੈ। ਖੇਤੀ ਦੇ ਵਿਕਾਸ ਨਾਲ ਲੋਕਾਂ ਨੂੰ ਹੋਰ ਰੁਜ਼ਗਾਰ ਮਿਲੇਗਾ। ਪਿਛਲਾ ਅੰਕੜਾ ਸਾਹਮਣੇ ਆਇਆ ਹੈ ਕਿ ਦੇਸ਼ ਦੀ ਜੀਡੀਪੀ ਵਿੱਚ 20 ਫ਼ੀਸਦੀ ਖੇਤੀਬਾੜੀ ਦਾ ਸ਼ੇਅਰ ਹੈ। ਇਸ ਸਭ ਦੇ ਬਾਵਜੂਦ ਸਰਕਾਰ ਢਾਈ ਲੱਖ ਰੁਪਏ ਕਰੋੜ ਰੁਪਏ ਨਹੀਂ ਕੱਢ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਹੋਰ ਸਟੱਡੀ ਆਈ ਜਿਸ ਅਨੁਸਾਰ ਸਿਰਫ 36 ਹਜ਼ਾਰ ਕਰੋੜ ਰੁਪਏ ਹੀ ਚਾਹੀਦੇ ਹਨ। ਇਸ ਤੋਂ ਸਰਕਾਰ ਦੀ ਨੀਅਤ ਵਿੱਚ ਫਰਕ ਲੱਗ ਰਿਹਾ ਹੈ।

ਇਹ ਵੀ ਪੜ੍ਹੋ : What Is Sound Cannon: ਕਿਸਾਨਾਂ ਨੂੰ ਖਦੇੜਨ ਲਈ ਦਿੱਲੀ ਪੁਲਿਸ ਲਿਆਈ ਸਾਊਂਡ ਕੈਨਨ; ਇਸ ਦੀ ਆਵਾਜ਼ ਕੰਨ ਕਿਉਂ ਨਹੀਂ ਕਰ ਸਕਦੇ ਬਰਦਾਸ਼ਤ?

Trending news