Rahul Gandhi News: ਰਾਹੁਲ ਗਾਂਧੀ ਵੱਲੋਂ ਸੰਸਦ 'ਚ ਫਲਾਈਂਗ ਕਿੱਸ 'ਤੇ ਛਿੜਿਆ ਵਿਵਾਦ
Advertisement
Article Detail0/zeephh/zeephh1817216

Rahul Gandhi News: ਰਾਹੁਲ ਗਾਂਧੀ ਵੱਲੋਂ ਸੰਸਦ 'ਚ ਫਲਾਈਂਗ ਕਿੱਸ 'ਤੇ ਛਿੜਿਆ ਵਿਵਾਦ

Rahul Gandhi News:  ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਸੰਸਦ ਵਿੱਚ ਵਾਪਸ ਆਏ ਐਮਪੀ ਰਾਹੁਲ ਗਾਂਧੀ ਮੁੜ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਮਹਿਲਾ ਸੰਸਦ ਮੈਂਬਰਾਂ ਨੇ ਉਨ੍ਹਾਂ ਖ਼ਿਲਾਫ਼ ਇੱਕ ਸ਼ਿਕਾਇਤ ਕੀਤੀ ਹੈ।

Rahul Gandhi News: ਰਾਹੁਲ ਗਾਂਧੀ ਵੱਲੋਂ ਸੰਸਦ 'ਚ ਫਲਾਈਂਗ ਕਿੱਸ 'ਤੇ ਛਿੜਿਆ ਵਿਵਾਦ

Rahul Gandhi News: ਕਾਂਗਰਸ ਨੇਤਾ ਰਾਹੁਲ ਗਾਂਧੀ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਬੁੱਧਵਾਰ ਨੂੰ ਉਨ੍ਹਾਂ ਨੇ ਬੇਭਰੋਸਗੀ ਮਤੇ 'ਤੇ ਚਰਚਾ ਦੌਰਾਨ ਸੰਸਦ 'ਚ ਭਾਜਪਾ ਸੰਸਦ ਮੈਂਬਰਾਂ ਨੂੰ ਫਲਾਈਂਗ ਕਿੱਸ ਦਿੱਤੀ। ਰਾਹੁਲ ਦੇ ਇਸ ਪ੍ਰਤੀਕਰਮ 'ਤੇ ਕਈ ਮਹਿਲਾ ਸੰਸਦ ਮੈਂਬਰਾਂ ਦੀ ਤਰਫੋਂ ਲੋਕ ਸਭਾ ਦੇ ਸਪੀਕਰ ਨੂੰ ਸ਼ਿਕਾਇਤ ਕੀਤੀ ਗਈ ਹੈ।

ਇਸ ਦੇ ਨਾਲ ਹੀ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਇਸ ਨੂੰ ਅਸ਼ਲੀਲਤਾ ਕਰਾਰ ਦਿੱਤਾ ਹੈ। ਦੱਸ ਦੇਈਏ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਸੰਸਦ 'ਚ ਬਹਾਲ ਹੋਣ ਤੋਂ ਬਾਅਦ ਪਹਿਲੀ ਵਾਰ ਸੰਸਦ 'ਚ ਆਪਣਾ ਭਾਸ਼ਣ ਦਿੱਤਾ। ਜਦੋਂ ਰਾਹੁਲ ਭਾਸ਼ਣ ਖਤਮ ਹੋਣ ਤੋਂ ਬਾਅਦ ਵਾਪਸ ਪਰਤ ਰਹੇ ਸਨ ਤਾਂ ਅਜਿਹੀ ਘਟਨਾ ਵਾਪਰ ਗਈ, ਜਿਸ 'ਤੇ ਮਹਿਲਾ ਸੰਸਦ ਮੈਂਬਰਾਂ ਨੇ ਇਤਰਾਜ਼ ਜਤਾਇਆ ਹੈ।

ਉਸ ਸਮੇਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਭਾਸ਼ਣ ਚੱਲ ਰਿਹਾ ਸੀ। ਹਾਲਾਂਕਿ ਰਾਹੁਲ ਦੀ ਪ੍ਰਤੀਕਿਰਿਆ ਦਾ ਉਹ ਪਲ ਕੈਮਰੇ 'ਚ ਕੈਦ ਨਹੀਂ ਹੋਇਆ ਹੈ। ਸੰਸਦ ਵਿੱਚ ਆਪਣੇ ਭਾਸ਼ਣ ਦੌਰਾਨ ਸਮ੍ਰਿਤੀ ਈਰਾਨੀ ਨੇ ਰਾਹੁਲ ਗਾਂਧੀ ਦੀ ਇਸ ਹਰਕਤ ਉਤੇ ਸਖ਼ਤ ਇਤਰਾਜ਼ ਜਤਾਇਆ ਹੈ।

ਇਸ ਪਲ ਦੇ ਗਵਾਹ ਲੋਕਾਂ ਅਨੁਸਾਰ ਰਾਹੁਲ ਗਾਂਧੀ ਦੀਆਂ ਕੁਝ ਫਾਈਲਾਂ ਉਸ ਸਮੇਂ ਡਿੱਗ ਪਈਆਂ ਜਦੋਂ ਉਹ ਆਪਣੇ ਅਵਿਸ਼ਵਾਸ ਪ੍ਰਸਤਾਵ ਦੇ ਭਾਸ਼ਣ ਤੋਂ ਬਾਅਦ ਲੋਕ ਸਭਾ ਕੰਪਲੈਕਸ ਤੋਂ ਬਾਹਰ ਜਾ ਰਹੇ ਸਨ। ਜਿਵੇਂ ਹੀ ਉਹ ਉਨ੍ਹਾਂ ਨੂੰ ਚੁੱਕਣ ਲਈ ਝੁਕੇ ਤਾਂ ਭਾਜਪਾ ਦੇ ਕੁਝ ਸੰਸਦ ਮੈਂਬਰ ਉਨ੍ਹਾਂ 'ਤੇ ਹੱਸਣ ਲੱਗੇ। ਇਸ 'ਤੇ ਰਾਹੁਲ ਗਾਂਧੀ ਨੇ ਭਾਜਪਾ ਸੰਸਦ ਮੈਂਬਰਾਂ ਨੂੰ ਫਲਾਈਂਗ ਕਿੱਸ ਦਿੱਤੀ ਅਤੇ ਹੱਸਦੇ ਹੋਏ ਬਾਹਰ ਚਲੇ ਗਏ।

ਰਾਹੁਲ ਦੀ ਫਲਾਈਂਗ ਕਿੱਸ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਸੀ। ਸੰਸਦ 'ਚ ਭਾਸ਼ਣ ਦੌਰਾਨ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਿਰਫ ਇੱਕ ਔਰਤ ਵਿਰੋਧੀ ਸਖ਼ਸ਼ ਹੀ ਸੰਸਦ 'ਚ ਮਹਿਲਾ ਸੰਸਦ ਮੈਂਬਰਾਂ ਨੂੰ ਫਲਾਈਂਗ ਕਿੱਸ ਦੇ ਸਕਦਾ ਹੈ।

ਇਹ ਵੀ ਪੜ੍ਹੋ : Punjab Bandh Today Live Updates: ਪੰਜਾਬ 'ਚ ਅੱਜ ਬੰਦ ਦਾ ਐਲਾਨ, ਫਿਰੋਜਪੁਰ 'ਚ ਸਕੂਲਾਂ ਦੀ ਛੁੱਟੀ 

ਅਜਿਹੀ ਮਿਸਾਲ ਪਹਿਲਾਂ ਕਦੇ ਨਹੀਂ ਦੇਖਣ ਨੂੰ ਮਿਲੀ। ਇਸ ਤੋਂ ਪਤਾ ਲੱਗਦਾ ਹੈ ਕਿ ਉਹ ਔਰਤਾਂ ਬਾਰੇ ਕੀ ਸੋਚਦਾ ਹੈ। ਇਹ ਅਸ਼ਲੀਲ ਹੈ। ਉਨ੍ਹਾਂ ਰਾਹੁਲ ਦੇ ਵਿਵਹਾਰ ਨੂੰ ‘ਅਣਉਚਿਤ’ ਦੱਸਿਆ ਅਤੇ ਲੋਕ ਸਭਾ ਦੇ ਸਪੀਕਰ ਕੋਲ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਪੱਤਰ 'ਤੇ ਕਈ ਮਹਿਲਾ ਸੰਸਦ ਮੈਂਬਰਾਂ ਨੇ ਦਸਤਖਤ ਕੀਤੇ ਹਨ। ਇਸ ਪੱਤਰ ਵਿੱਚ ਉਨ੍ਹਾਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦਸਤਖਤ ਕਰਨ ਵਾਲੀਆਂ ਸਾਰੀਆਂ ਮਹਿਲਾ ਭਾਜਪਾ ਸੰਸਦ ਸਪੀਕਰ ਦੇ ਕਮਰੇ ਵਿੱਚ ਪਹੁੰਚ ਗਈਆਂ ਸਨ।

ਇਹ ਵੀ ਪੜ੍ਹੋ : Sidhu Moosewala murder case: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਨਾਮਜ਼ਦ ਵਿਅਕਤੀਆਂ ਦੀ ਹੋਈ ਪੇਸ਼ੀ

Trending news