Ban On Medicine: ਬੱਚਿਆਂ ਨੂੰ ਦਵਾਈ ਦੇਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ! DCGI ਨੇ ਜਾਰੀ ਕੀਤੇ ਨਵੇਂ ਹੁਕਮ
Advertisement
Article Detail0/zeephh/zeephh2021506

Ban On Medicine: ਬੱਚਿਆਂ ਨੂੰ ਦਵਾਈ ਦੇਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ! DCGI ਨੇ ਜਾਰੀ ਕੀਤੇ ਨਵੇਂ ਹੁਕਮ

Ban On Medicine: ਬੱਚਿਆਂ ਨੂੰ ਦਵਾਈ ਦੇਣ ਤੋਂ ਪਹਿਲਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ ਹੈ। ਦਰਅਸਲ ਹਾਲ ਹੀ ਵਿੱਚ ਸਰਕਾਰ ਨੇ ਚਾਰ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਟੀ-ਕੋਲਡ ਦਵਾਈਆਂ 'ਤੇ ਪਾਬੰਦੀ ਲਗਾ ਦਿੱਤੀ ਹੈ।

Ban On Medicine: ਬੱਚਿਆਂ ਨੂੰ ਦਵਾਈ ਦੇਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ! DCGI ਨੇ ਜਾਰੀ ਕੀਤੇ ਨਵੇਂ ਹੁਕਮ

Anti-Cold Cocktail Medicine Ban: ਦੇਸ਼ ਵਿੱਚ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਦਵਾਈਆਂ ਹਨ ਜੋ ਕਿ ਸਰੀਰ ਲਈ ਹਾਨੀਕਾਰਕ ਹਨ ਅਤੇ ਇਸ ਲਈ ਸਰਕਾਰ ਨੇ ਕੁਝ ਦਵਾਈਆਂ ਉੱਤੇ ਪਾਬੰਦੀ ਲਗਾ ਦਿੱਤੀ ਹੈ। ਹਾਲ ਹੀ ਵਿੱਚ ਹੁਣ ਬੱਚਿਆਂ ਦੀਆਂ ਦਵਾਈਆਂ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸ ਦਈਏ ਕਿ ਚਾਰ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਜ਼ੁਕਾਮ ਦੀਆਂ ਕਈ ਦਵਾਈਆਂ 'ਤੇ ਪਾਬੰਦੀ ਲਗਾਈ ਗਈ ਹੈ।

ਇਹ ਸਰਕਾਰ ਨੇ ਬੱਚਿਆਂ 'ਤੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਇਨ੍ਹਾਂ ਦਵਾਈਆਂ 'ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਦੇ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (ਸੀਡੀਐਸਸੀਓ) ਨੇ ਚਾਰ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਕੁਝ ਮੈਡੀਕਲ ਸਮੱਗਰੀ ਵਾਲੀਆਂ ਕਈ ਐਂਟੀ-ਕੋਲਡ ਦਵਾਈਆਂ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। 

 

ਦਵਾਈਆਂ ਦੇ ਨਾਮ
ਇਹਨਾਂ ਦਵਾਈਆਂ ਦੇ ਨਾਮ ਹਨ (Chlorpheniramine Maleate IP 2mg + Phenylephrine Hcl IP 5mg Drop/ml, FDC) हैं.

ਇਹ ਵੀ ਪੜ੍ਹੋ: Punjab News: ਹੋ ਜਾਓ ਸਾਵਧਾਨ! ਪਲਾਸਟਿਕ ਦੀ ਨਜਾਇਜ਼ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਸਰਕਾਰ ਹੋਈ ਸਖ਼ਤ

ਇਸ ਬਾਰੇ ਡੀਸੀਜੀਆਈ ਨੇ ਪੱਤਰ ਲਿਖਿਆ ਹੈ ਕਿ ਅਤੇ  ਕਿਹਾ ਕਿ ਪ੍ਰੋਫੈਸਰ ਕੋਕਾਟੇ ਕਮੇਟੀ ਵੱਲੋਂ ਐਫਡੀਸੀ ਨੂੰ ਤਰਕਸ਼ੀਲ ਕਰਾਰ ਦਿੱਤਾ ਗਿਆ ਸੀ। ਇਸ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ, ਦਫ਼ਤਰ ਨੇ 18 ਮਹੀਨਿਆਂ ਦੇ ਨੀਤੀਗਤ ਫੈਸਲੇ ਦੇ ਤਹਿਤ 17 ਜੁਲਾਈ 2015 ਨੂੰ FDC ਦੇ ਨਿਰਮਾਣ ਅਤੇ ਮਾਰਕੀਟਿੰਗ ਨੂੰ ਜਾਰੀ ਰੱਖਣ ਲਈ ਕੋਈ ਇਤਰਾਜ਼ ਪੱਤਰ (NOC) ਜਾਰੀ ਕੀਤਾ ਸੀ।

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਬੱਚਿਆਂ ਲਈ ਜ਼ੁਕਾਮ ਵਿਰੋਧੀ ਦਵਾਈਆਂ ਦੇ ਕੰਪੋਨੈਟਾਈਜ਼ੇਸ਼ਨ ਨੂੰ ਉਤਸ਼ਾਹਿਤ ਕਰਨ ਬਾਰੇ ਚਿੰਤਾਵਾਂ ਪ੍ਰਗਟਾਈਆਂ ਗਈਆਂ ਹਨ। ਇਹ ਮਾਮਲਾ 6 ਜੂਨ ਨੂੰ ਹੋਈ ਵਿਸ਼ਾ ਮਾਹਿਰ ਕਮੇਟੀ ਦੀ ਮੀਟਿੰਗ ਵਿੱਚ ਵਿਚਾਰਿਆ ਗਿਆ। ਇਸ ਮੀਟਿੰਗ ਵਿੱਚ ਬੱਚਿਆਂ 'ਤੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਕੁਝ ਦਵਾਈਆਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਨਾਲ ਹੁਣ ਬੱਚਿਆਂ ਦੀ ਸਿਹਤ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕਦਾ ਹੈ ਅਤੇ ਹੋਰ ਬਿਮਾਰੀਆਂ ਤੋਂ ਵੀ ਦੂਰ ਰਹਿਣਗੇ।

ਇਹ ਵੀ ਪੜ੍ਹੋ: Chandigarh News: ਹੁਣ ਕੋਰੋਨਾ ਦੇ ਨਵੇਂ ਵੇਰੀਐਂਟ ਦਾ ਖੌਫ਼, ਪ੍ਰਸਾਸ਼ਨ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

 

Trending news