Arvind Kejriwal News: ਸੂਤਰਾਂ ਮੁਤਾਬਕ ਜੇਲ੍ਹ 'ਚ ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵਧ ਰਿਹਾ ਸੀ। ਉਸ ਦਾ ਸ਼ੂਗਰ ਲੈਵਲ 320 ਤੱਕ ਪਹੁੰਚ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਇਨਸੁਲਿਨ ਦਿੱਤੀ ਗਈ।
Trending Photos
Arvind Kejriwal News: ਸ਼ਰਾਬ ਘੁਟਾਲੇ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬੀਮਾਰੀ ਅਤੇ ਇਨਸੁਲਿਨ ਨੂੰ ਲੈ ਕੇ ਵਿਵਾਦ ਥੰਮਣ ਦਾ ਨਾਂ ਨਹੀਂ ਲੈ ਰਿਹਾ ਹੈ। ਇਨਸੁਲਿਨ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਲਗਾਤਾਰ ਬਿਆਨਬਾਜ਼ੀ ਹੋ ਰਹੀ ਹੈ। ਇਸ ਦੌਰਾਨ ਖ਼ਬਰ ਹੈ ਕਿ ਤਿਹਾੜ 'ਚ ਕੇਜਰੀਵਾਲ ਨੂੰ ਪਹਿਲੀ ਵਾਰ ਇਨਸੁਲਿਨ ਦਿੱਤੀ ਗਈ ਹੈ।
ਸੂਤਰਾਂ ਮੁਤਾਬਕ ਜੇਲ੍ਹ 'ਚ ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵੱਧ ਰਿਹਾ ਸੀ। ਉਸ ਦਾ ਸ਼ੂਗਰ ਲੈਵਲ 320 ਤੱਕ ਪਹੁੰਚ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਇਨਸੁਲਿਨ ਦਿੱਤੀ ਗਈ। ਦੱਸ ਦੇਈਏ ਕਿ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਨੂੰ ਇਨਸੁਲਿਨ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੂੰ ਇਨਸੁਲਿਨ ਨਾ ਦੇਣ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰਾਂ ਅਤੇ ਨੇਤਾਵਾਂ ਨੇ ਤਿਹਾੜ ਜੇਲ੍ਹ 'ਚ ਪ੍ਰਦਰਸ਼ਨ ਕੀਤਾ ਸੀ।
ਇਹ ਵੀ ਪੜ੍ਹੋ: Arvind Kejriwal News: ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਵਾਲੀ ਪਟੀਸ਼ਨ 'ਤੇ ਪਟੀਸ਼ਨਕਰਤਾ ਨੂੰ 75 ਹਜ਼ਾਰ ਰੁਪਏ ਜੁਰਮਾਨਾ, ਜਾਣੋ ਕਾਰਨ
ਪਾਰਟੀ ਵਰਕਰਾਂ ਨੇ ਤਿਹਾੜ ਦੇ ਬਾਹਰ ਇਕੱਠੇ ਹੋ ਕੇ ਇਨਸੁਲਿਨ ਦੀ ਖੁਰਾਕ ਲਈ ਅਤੇ ਜੇਲ ਪ੍ਰਸ਼ਾਸਨ ਖਿਲਾਫ ਪ੍ਰਤੀਕਾਤਮਕ ਪ੍ਰਦਰਸ਼ਨ ਕੀਤਾ। 'ਆਪ' ਆਗੂਆਂ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਕੇਜਰੀਵਾਲ ਨੂੰ ਇਨਸੁਲਿਨ ਮੁਹੱਈਆ ਕਰਵਾਉਣ ਲਈ ਕਿਹਾ ਸੀ।
ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਅੰਦਰ 'ਹੌਲੀ-ਹੌਲੀ ਮੌਤ' ਵੱਲ ਧੱਕਿਆ ਜਾ ਰਿਹਾ ਹੈ। ਪਾਰਟੀ ਨੇ ਸਵਾਲ ਉਠਾਇਆ ਸੀ ਕਿ ਅਧਿਕਾਰੀ ਉਸ ਨੂੰ ਇਨਸੁਲਿਨ ਦੇਣ ਤੋਂ ਕਿਉਂ ਇਨਕਾਰ ਕਰ ਰਹੇ ਹਨ। ਹਾਲਾਂਕਿ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਕੇਜਰੀਵਾਲ ਦੀ ਖੁਰਾਕ ਅਤੇ ਇਨਸੁਲਿਨ ਦੀ ਜ਼ਰੂਰਤ 'ਤੇ ਜੇਲ੍ਹ ਅਧਿਕਾਰੀਆਂ ਦੀ ਰਿਪੋਰਟ ਦਾ ਹਵਾਲਾ ਦਿੱਤਾ ਸੀ।
ਆਤਿਸ਼ੀ ਦਾ ਟਵੀਟ
बजरंग बली की जय
हनुमान जयंती पर मिली ख़ुशख़बरी - तिहाड़ प्रशासन ने आख़िरकर अरविंद केजरीवाल जी को insulin दी।
यह हनुमान जी के आशीर्वाद और दिल्ली वालों के संघर्ष का नतीजा है। इस संघर्ष के दौर में भी बजरंग बली का आशीर्वाद हम सब पर बना हुआ है #KejriwalGetsInsulin
— Atishi (@AtishiAAP) April 23, 2024
ਤਿਹਾੜ ਜੇਲ੍ਹ ਅਧਿਕਾਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਵਿੱਚ ਘੱਟ ਮਾਤਰਾ ਵਿੱਚ ਇਨਸੁਲਿਨ ਦਿੱਤੀ ਗਈ। ਕੱਲ੍ਹ ਉਨ੍ਹਾਂ ਦਾ ਸ਼ੂਗਰ ਲੈਵਲ 217 ਸੀ। ਏਮਜ਼ ਦੀ ਟੀਮ ਨੇ ਕਿਹਾ ਸੀ ਕਿ ਜਦੋਂ ਪੱਧਰ 200 ਤੋਂ ਪਾਰ ਹੋ ਜਾਵੇ ਤਾਂ ਉਸ ਨੂੰ ਘੱਟ ਖੁਰਾਕ ਵਾਲੀ ਇਨਸੁਲਿਨ ਦਿੱਤੀ ਜਾ ਸਕਦੀ ਹੈ।