Delhi Excise policy Case: CM ਕੇਜਰੀਵਾਲ ਦੀਆਂ ਵਧੀਆਂ ਹੋਰ ਮੁਸ਼ਕਲਾਂ! ਈਡੀ ਦੀ ਸ਼ਿਕਾਇਤ 'ਤੇ ਨਵਾਂ ਸੰਮਨ ਜਾਰੀ
Advertisement

Delhi Excise policy Case: CM ਕੇਜਰੀਵਾਲ ਦੀਆਂ ਵਧੀਆਂ ਹੋਰ ਮੁਸ਼ਕਲਾਂ! ਈਡੀ ਦੀ ਸ਼ਿਕਾਇਤ 'ਤੇ ਨਵਾਂ ਸੰਮਨ ਜਾਰੀ

Delhi Excise Policy Case:  ਦਿੱਲੀ ਸ਼ਰਾਬ ਘੁਟਾਲਾ ਮਾਮਲੇ 'ਚ ਈਡੀ ਨੇ ਕੇਜਰੀਵਾਲ ਨੂੰ ਪੁੱਛਗਿੱਛ ਲਈ 8 ਸੰਮਨ ਜਾਰੀ ਕੀਤੇ ਜਾ ਚੁੱਕੇ ਹਨ। 

 

Delhi Excise policy Case: CM ਕੇਜਰੀਵਾਲ ਦੀਆਂ ਵਧੀਆਂ ਹੋਰ ਮੁਸ਼ਕਲਾਂ!  ਈਡੀ ਦੀ ਸ਼ਿਕਾਇਤ 'ਤੇ ਨਵਾਂ ਸੰਮਨ ਜਾਰੀ

Delhi Excise policy Case: ਦਿੱਲੀ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਲਗਾਤਾਰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ED ਸਾਹਮਣੇ ਪੇਸ਼ ਨਹੀਂ ਹੋ ਰਹੇ ਹਨ। ਹਾਲ ਹੀ ਵਿੱਚ ਰਾਉਸ ਐਵੇਨਿਊ ਕੋਰਟ ਨੇ ਕੇਜਰੀਵਾਲ ਖਿਲਾਫ਼ ED ਦੀ ਨਵੀਂ ਸ਼ਿਕਾਇਤ 'ਤੇ ਤਾਜ਼ਾ ਸੰਮਨ ਜਾਰੀ ਕੀਤਾ ਹੈ।

ਅਰਵਿੰਦ  ਕੇਜਰੀਵਾਲ (Arvind Kejriwal)  ਨੂੰ 16 ਮਾਰਚ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ। ਅਗਲੀ ਸੁਣਵਾਈ 16 ਮਾਰਚ ਨੂੰ ਹੋਵੇਗੀ। ਇਹ ਨਵੀਂ ਸ਼ਿਕਾਇਤ ਈਡੀ ਨੇ ਸੰਮਨ ਨੰਬਰ (4 ਤੋਂ 8) ਦੀ ਸੇਵਾ ਨਾ ਕਰਨ ਲਈ ਕੇਜਰੀਵਾਲ ਵਿਰੁੱਧ ਦਰਜ ਕਰਵਾਈ ਹੈ।

ਇਹ ਵੀ ਪੜ੍ਹੋ: Delhi Excise policy Case: ED ਸਾਹਮਣੇ ਪੇਸ਼ ਨਹੀਂ ਹੋਣਗੇ ਕੇਜਰੀਵਾਲ, ਕਿਹਾ- ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਪਰ...

ਇਹ ਸੰਮਨ 14 ਜਨਵਰੀ ਤੋਂ 4 ਮਾਰਚ ਦੇ ਵਿਚਕਾਰ ਜਾਰੀ ਕੀਤੇ ਗਏ ਸਨ। ਇਸ ਤੋਂ ਪਹਿਲਾਂ, ਪਹਿਲੇ ਤਿੰਨ ਸੰਮਨਾਂ 'ਤੇ ਪੇਸ਼ ਨਾ ਹੋਣ 'ਤੇ ਕੇਜਰੀਵਾਲ ਦੇ ਖਿਲਾਫ ED ਦੁਆਰਾ ਸ਼ਿਕਾਇਤ ਦਾਇਰ ਕੀਤੀ ਗਈ ਸੀ। ਉਸ ਵਿੱਚ ਵੀ ਅਦਾਲਤ ਨੇ  ਅਰਵਿੰਦ  ਕੇਜਰੀਵਾਲ ਨੂੰ 16 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਸੀ।

ਦੱਸ ਦੇਈਏ ਕਿ ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਲਈ ਕੇਜਰੀਵਾਲ ਨੂੰ 8 ਸੰਮਨ ਜਾਰੀ ਕੀਤੇ ਹਨ। ਹਾਲਾਂਕਿ ਹੁਣ ਤੱਕ ਉਹ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ।

8 ਸੰਮਨ 
ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ 18 ਜਨਵਰੀ, 2 ਨਵੰਬਰ, 21 ਦਸੰਬਰ, 3 ਜਨਵਰੀ ਅਤੇ 18 ਜਨਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੌਰਾਨ ਆਮ ਆਦਮੀ ਪਾਰਟੀ ਨੇ 2 ਫਰਵਰੀ ਦਿਨ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਸੀ। 

ਇਹ ਵੀ ਪੜ੍ਹੋ: Punjab News: CM ਭਗਵੰਤ ਮਾਨ 2487 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
 

 

Trending news