Delhi Drug News: ਦਿੱਲੀ ਸਪੈਸ਼ਲ ਨੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ 4 ਲੋਕਾਂ ਨੂੰ ਕੀਤਾ ਗ੍ਰਿਫਤਾਰ
Advertisement
Article Detail0/zeephh/zeephh2456412

Delhi Drug News: ਦਿੱਲੀ ਸਪੈਸ਼ਲ ਨੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ 4 ਲੋਕਾਂ ਨੂੰ ਕੀਤਾ ਗ੍ਰਿਫਤਾਰ

Delhi Drug News: ਦਿੱਲੀ ਪੁਲਿਸ ਮੁਤਾਬਕ ਸਪੈਸ਼ਲ ਸੈੱਲ ਨੇ 565 ਕਿਲੋ ਤੋਂ ਵੱਧ ਕੋਕੀਨ ਬਰਾਮਦ ਕੀਤੀ ਹੈ। ਇਸ ਮਾਮਲੇ 'ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Delhi Drug News: ਦਿੱਲੀ ਸਪੈਸ਼ਲ ਨੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ 4 ਲੋਕਾਂ ਨੂੰ ਕੀਤਾ ਗ੍ਰਿਫਤਾਰ

Delhi Drug News: ਦਿੱਲੀ ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਰੀਬ 2 ਹਜ਼ਾਰ ਕਰੋੜ ਰੁਪਏ ਦੀ ਕੋਕੀਨ ਬਰਾਮਦ ਕੀਤੀ ਹੈ। ਦੱਖਣੀ ਦਿੱਲੀ ਵਿੱਚ ਛਾਪੇਮਾਰੀ ਤੋਂ ਬਾਅਦ ਇੱਕ ਬਰਾਮਦਗੀ ਕੀਤੀ ਗਈ। ਦਿੱਲੀ ਪੁਲਿਸ ਮੁਤਾਬਕ ਸਪੈਸ਼ਲ ਸੈੱਲ ਨੇ 565 ਕਿਲੋ ਤੋਂ ਵੱਧ ਕੋਕੀਨ ਬਰਾਮਦ ਕੀਤੀ ਹੈ। ਇਸ ਮਾਮਲੇ 'ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਡਰੱਗ ਦੀ ਕੀਮਤ 2000 ਕਰੋੜ ਰੁਪਏ ਦੱਸੀ ਗਈ ਹੈ। ਪੁਲਿਸ ਫੜੇ ਗਏ ਵਿਅਕਤੀਆਂ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਇਹ ਨਸ਼ੀਲੇ ਪਦਾਰਥ ਕਿਸ-ਕਿਸ ਲਈ ਰਾਜਧਾਨੀ ਵਿੱਚ ਲਿਜਾਏ ਜਾਂਦੇ ਸਨ, ਕਿਸ-ਕਿਸ ਨੂੰ ਪਹੁੰਚਾਏ ਜਾਣੇ ਸਨ, ਇਹ ਸਾਰੇ ਇਸ ਗਿਰੋਹ ਨਾਲ ਜੁੜੇ ਹੋਏ ਹਨ। ਇਹਨਾਂ ਸਵਾਲਾਂ ਦੇ ਜਵਾਬ ਲੱਭ ਰਹੇ ਹਾਂ।

ਦਿੱਲੀ ਪੁਲਿਸ ਮੁਤਾਬਕ ਰਾਜਧਾਨੀ ਵਿੱਚ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਡਰੱਗ ਬਰਾਮਦਗੀ ਹੈ। ਪੁਲਿਸ ਇਸ ਨੂੰ ਵੱਡੀ ਕਾਮਯਾਬੀ ਮੰਨ ਰਹੀ ਹੈ। ਰਿਪੋਰਟ ਮੁਤਾਬਕ ਇਸ ਸਪਲਾਈ ਦੇ ਪਿੱਛੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਕੰਮ ਕਰ ਰਿਹਾ ਹੈ। ਪੁਲਿਸ ਹੁਣ ਇਸ ਬਾਰੇ ਜਾਣਕਾਰੀ ਲੈ ਰਹੀ ਹੈ। ਇਹ ਦਿੱਲੀ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਕੋਕੀਨ ਬਰਾਮਦਗੀ ਹੈ। ਕੋਕੀਨ ਹਾਈ ਪ੍ਰੋਫਾਈਲ ਪਾਰਟੀਆਂ ਵਿਚ ਵਰਤੀ ਜਾਣ ਵਾਲੀ ਡਰੱਗ ਹੈ।

Trending news