Ram Rahim News: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 'ਤੇ ਸਰਕਾਰ ਇਕ ਵਾਰ ਫਿਰ ਮਿਹਰਬਾਨ ਹੋਈ ਹੈ। ਗੁਰਮੀਤ ਰਹੀਮ 21 ਦਿਨਾਂ ਦੀ ਫਰਲੋ 'ਤੇ ਜੇਲ੍ਹ ਤੋਂ ਬਾਹਰ ਆ ਰਿਹਾ ਹੈ।
Trending Photos
Ram Rahim News: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 21 ਦਿਨਾਂ ਦੀ ਫਰਲੋ 'ਤੇ ਜੇਲ੍ਹ ਤੋਂ ਬਾਹਰ ਆ ਰਿਹਾ ਹੈ। ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਹਰਿਆਣਾ ਦੀ ਰੋਹਤਕ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਗੁਰਮੀਤ ਰਾਮ ਰਹੀਮ ਇਸ ਤੋਂ ਪਹਿਲਾਂ ਵੀ 7 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਇਸ ਵਾਰ ਉਹ ਅੱਠਵੀਂ ਵਾਰ ਜੇਲ੍ਹ ਤੋਂ ਬਾਹਰ ਆ ਰਿਹਾ ਹੈ।
ਜੇਲ੍ਹ ਛੱਡਣ ਤੋਂ ਬਾਅਦ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਵਿੱਚ ਸਥਿਤ ਆਸ਼ਰਮ ਵਿੱਚ ਰਹੇਗਾ। ਰਹੀਮ ਇਸ ਸਾਲ ਤੀਜੀ ਵਾਰ ਜੇਲ੍ਹ ਤੋਂ ਬਾਹਰ ਆ ਰਿਹਾ ਹੈ। ਇਸ ਤੋਂ ਪਹਿਲਾਂ ਉਹ ਜਨਵਰੀ ਅਤੇ ਜੁਲਾਈ 'ਚ ਪੈਰੋਲ 'ਤੇ ਬਾਹਰ ਆਇਆ ਸੀ।
ਇਹ ਵੀ ਪੜ੍ਹੋ: High Court Judges News: SC 'ਚ ਦੋ ਸਿੱਖ ਉਮੀਦਵਾਰਾਂ ਦਾ ਮੁੱਦਾ, ਹਾਈ ਕੋਰਟ ਜੱਜਾਂ ਵਜੋਂ ਨਿਯੁਕਤੀ 'ਚ ਦੇਰੀ ’ਤੇ ਪ੍ਰਗਟਾਈ ਚਿੰਤਾ
ਦੱਸ ਦੇਈਏ ਕਿ ਕਿਸੇ ਵੀ ਕੈਦੀ ਨੂੰ ਪੈਰੋਲ ਦੇਣਾ ਸੂਬਾ ਸਰਕਾਰ ਦੇ ਅਧੀਨ ਆਉਂਦਾ ਹੈ। ਇਹ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਕੈਦੀ ਦੇ ਚੰਗੇ ਵਿਵਹਾਰ ਉੱਤੇ ਨਿਰਭਰ ਕਰਦਾ ਹੈ। 2017 ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਗੁਰਮੀਤ ਰਾਮ ਰਹੀਮ ਕੁੱਲ 7 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਗੁਰੂਮੀਤ ਆਪਣੀਆਂ ਦੋ ਵਿਦਿਆਰਥਣਾਂ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਅਤੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
ਡੇਰਾ ਮੁਖੀ ਗੁਰਮੀਤ ਸਿੰਘ ਨੂੰ ਪਹਿਲੀ ਵਾਰ 17 ਜੂਨ 2022 ਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ। ਇਸ ਤੋਂ ਬਾਅਦ ਉਹ ਬਰਨਵਾ ਆਸ਼ਰਮ ਵਿੱਚ ਰਹੇ। 18 ਜੁਲਾਈ ਨੂੰ ਵਾਪਸ ਸੁਨਾਰੀਆ ਜੇਲ੍ਹ ਗਿਆ। 88 ਦਿਨਾਂ ਬਾਅਦ ਉਸ ਨੂੰ 15 ਅਕਤੂਬਰ ਨੂੰ ਦੂਜੀ ਵਾਰ ਪੈਰੋਲ ਮਿਲੀ। 25 ਨਵੰਬਰ ਨੂੰ ਉਹ ਵਾਪਸ ਸੁਨਾਰੀਆ ਜੇਲ੍ਹ ਚਲਾ ਗਿਆ। 21 ਜਨਵਰੀ 2023 ਨੂੰ ਗੁਰਮੀਤ ਸਿੰਘ ਤੀਜੀ ਵਾਰ 40 ਦਿਨਾਂ ਦੀ ਪੈਰੋਲ 'ਤੇ ਬਰਨਾਵਾ ਆਸ਼ਰਮ ਆਇਆ ਸੀ।
3 ਮਾਰਚ ਨੂੰ ਪੈਰੋਲ ਪੂਰੀ ਕਰਨ ਤੋਂ ਬਾਅਦ ਉਹ ਵਾਪਸ ਸੁਨਾਰੀਆ ਜੇਲ੍ਹ ਚਲਾ ਗਿਆ। ਚੌਥੀ ਵਾਰ ਡੇਰਾ ਮੁਖੀ 30 ਦਿਨਾਂ ਦੀ ਪੈਰੋਲ 'ਤੇ 20 ਜੁਲਾਈ ਨੂੰ ਬਰਨਾਵਾ ਆਸ਼ਰਮ ਪਹੁੰਚਿਆ ਸੀ। ਇਸ ਤੋਂ ਬਾਅਦ ਉਹ ਜੇਲ੍ਹ ਚਲਾ ਗਿਆ।
ਇਹ ਵੀ ਪੜ੍ਹੋ: Muktsar Sahib Fire News: ਸ੍ਰੀ ਮੁਕਤਸਰ ਸਾਹਿਬ ਦੇ ਇੱਕ ਪਿੰਡ ਵਿੱਚ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ