Fazilka News: ਸੀ.ਆਈ.ਏ.-2 ਫਾਜ਼ਿਲਕਾ ਨੇ ਪਿੰਡ ਰਾਣਵਾਂ ਨੇੜੇ ਗਸ਼ਤ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ। ਬਾਈਕ ਸਵਾਰ ਵਿਅਕਤੀਆਂ ਨੂੰ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 531 ਗ੍ਰਾਮ ਹੈਰੋਇਨ ਬਰਾਮਦ ਹੋਈ।
Trending Photos
Fazilka News: ਫਾਜ਼ਿਲਕਾ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਰਸ਼ਨ ਸਿੰਘ ਦੀ ਜ਼ਮੀਨ ਕੰਡਿਆਲੀ ਤਾਰ ਦੇ ਦੂਜੇ ਪਾਸੇ ਹੈ। ਜਿੱਥੇ ਉਹ ਖੇਤੀ ਕਰਨ ਦੇ ਬਹਾਨੇ ਜਾਂਦਾ ਸੀ ਅਤੇ ਪਾਕਿਸਤਾਨ ਦੇ ਨਾਲ ਸੰਪਰਕ ਕਰ ਕੇ ਹੈਰੋਇਨ ਮੰਗਵਾਉਂਦਾ ਸੀ। ਜਿਨ੍ਹਾਂ ਨੂੰ ਪੁਲਿਸ ਨੇ ਨਾਕਬੰਦੀਆਂ ਕਰ ਚੈਕਿੰਗ ਦੇ ਦੌਰਾਨ ਦਰਸ਼ਨ ਸਿੰਘ ਅਤੇ ਉਸਦੇ ਦੋ ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਉਪ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਰੁਪਿੰਦਰਪਾਲ ਸਿੰਘ ਇੰਚਾਰਜ ਸੀ.ਆਈ.ਏ.-2 ਫਾਜ਼ਿਲਕਾ ਨੇ ਪਿੰਡ ਰਾਣਵਾਂ ਨੇੜੇ ਗਸ਼ਤ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ। ਬਾਈਕ ਸਵਾਰ ਵਿਅਕਤੀਆਂ ਨੂੰ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 531 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ: WTC Points Table: ਪੁਣੇ 'ਚ ਹਾਰ ਨਾਲ ਟੀਮ ਇੰਡੀਆ ਨੂੰ ਹੋਇਆ ਵੱਡਾ ਨੁਕਸਾਨ, ਟੁੱਟ ਸਕਦੈ WTC ਫਾਈਨਲ ਖੇਡਣ ਦਾ ਸੁਪਨਾ!
ਮੱਖਣ ਸਿੰਘ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾਂ ਵਿੱਚੋਂ ਮੁਲਜ਼ਮ ਦਰਸ਼ਨ ਸਿੰਘ ਦੀ ਜ਼ਮੀਨ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੀ ਹੈ ਅਤੇ ਉਹ ਵਾੜ ਦੇ ਦੂਜੇ ਪਾਸੇ ਦੀ ਜ਼ਮੀਨ ’ਤੇ ਖੇਤੀ ਕਰਦਾ ਸੀ ਇਹ ਸਮੱਗਲਰ ਪਾਕਿਸਤਾਨ 'ਚ ਬੈਠ ਕੇ ਇਸ ਨੂੰ ਭਾਰਤ ਲਿਆ ਕੇ ਸਪਲਾਈ ਕਰਦਾ ਸੀ, ਜਿਸ ਪਾਸੋਂ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Khanna News: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦਾ ਦੌਰਾ ਕੀਤਾ