Ferozepur News: ਇਨ੍ਹਾਂ ਨਸ਼ਾ ਤਸਕਰਾਂ ਵਿੱਚ 2 ਨਸ਼ਾ ਤਸਕਰਾਂ ਨੂੰ ਫ਼ਿਰੋਜ਼ਪੁਰ ਦੀ ਜ਼ੀਰਾ ਪੁਲਿਸ ਨੇ ਫੜਿਆ ਹੈ, ਜਿਨ੍ਹਾਂ ਕੋਲੋਂ ਤੇਰਾਂ ਲੱਖ ਦੱਸ ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
Trending Photos
Ferozepur News: ਫ਼ਿਰੋਜ਼ਪੁਰ ਜ਼ਿਲ੍ਹਾ ਭਾਰਤ ਪਾਕਿਸਤਾਨ ਸਰਹੱਦ ਉੱਤੇ ਵਸਿਆ ਇੱਕ ਜ਼ਿਲ੍ਹਾ ਹੈ ਅਤੇ ਪਾਕਿਸਤਾਨ ਦੇ ਵੱਲੋਂ ਲਗਾਤਾਰ ਭਾਰਤ ਦੀ ਸੀਮਾ ’ਚ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਭਾਰਤੀ ਸੀਮਾ ’ਚ ਲਗਾਤਾਰ ਭੇਜੀ ਜਾਂਦੀ ਹੈ ਜਿਸਨੂੰ ਨਾਕਮਾਰ ਕਰਨ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਪੂਰੀ ਤਰ੍ਹਾਂ ਦੇ ਨਾਲ ਮੂਸਤੈਦ ਹੈ ਅਤੇ ਫ਼ਿਰੋਜ਼ਪੁਰ ਪੁਲਿਸ ਨੇ ਇੱਕ ਹੀ ਦਿਨ ਵਿੱਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਨੇ ਇੱਕ ਦਿਨ ਚ ਹੀ 5 ਲੋਕਾਂ ਨੂੰ ਨਸ਼ੇ ਦੇ ਖੇਪ ਵੇਚ ਕੇ ਲੱਖਾਂ ਰੁਪਏ ਦੀ ਡਰੱਗ ਮਨੀ ਇਕੱਠੀ ਕੀਤੀ ਸੀ।
ਇਨ੍ਹਾਂ ਨਸ਼ਾ ਤਸਕਰਾਂ ਵਿੱਚ 2 ਨਸ਼ਾ ਤਸਕਰਾਂ ਨੂੰ ਫ਼ਿਰੋਜ਼ਪੁਰ ਦੀ ਜ਼ੀਰਾ ਪੁਲਿਸ ਨੇ ਫੜਿਆ ਹੈ ਜਿਨ੍ਹਾਂ ਕੋਲੋਂ ਤੇਰਾਂ ਲੱਖ ਦੱਸ ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਅਤੇ ਦੂਜੇ ਫੜੇ ਗਏ ਦੋ ਨਸ਼ਾ ਤਸਕਰਾਂ ਤੋਂ ਇੱਕ ਲੱਖ ਸੱਤਰ ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਤੇ ਇੱਕ ਨਸ਼ਾ ਤਸਕਰ ਤੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਫ਼ਿਰੋਜ਼ਪੁਰ ਦੇ ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਪੁਲਿਸ ਜ਼ਿਲ੍ਹਾ ਮੁਖੀ ਸੋਮਿਆ ਮਿਸ਼ਰਾ ਦੇ ਦਿਸ਼ਾ ਨਿਰਦੇਸ਼ਾਂ ਤੇ ਕੰਮ ਕਰ ਰਹੀ ਹੈ ਅਤੇ ਇਸ ਕੜੀ ਦੇ ਤਹਿਤ ਹੀ ਫ਼ਿਰੋਜ਼ਪੁਰ ਪੁਲਿਸ ਨੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ 13 ਲੱਖ 10 ਹਜ਼ਾਰ ਦੀ ਡਰੱਗ ਮਨੀ ਅਤੇ ਦੂਜੇ ਨਸ਼ਾ ਤਸਕਰਾਂ ਤੋਂ ਇੱਕ ਲੱਖ ਸੱਤਰ ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਅਤੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਆਖਿਰ ਇਹ ਨਸ਼ੇ ਦੀ ਇੰਨੀ ਵੱਡੀ ਮਾਤਰਾ ਚ ਖੇਪ ਕਿੱਥੋਂ ਮੰਗਵਾਉਂਦੇ ਹਨ। ਇਸ ਤੋਂ ਇਲਾਵਾ ਇਹ ਨਸ਼ਾ ਖਰੀਦ ਕੇ ਅੱਗ ਕਿੱਥੇ-ਕਿੱਥੇ ਤੇ ਕਿਹੜੇ –ਕਿਹੜੇ ਇਲਾਕਿਆਂ ਚ ਵੇਚਦੇ ਹਨ । ਇਸ ਦੇ ਬਾਰੇ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ।