ਇੱਕ ਹਫਤਾ ਪਹਿਲਾ ਜ਼ੇਲ੍ਹ 'ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਪੰਜਾਬ ਪੁਲਿਸ ਵੱਲੋਂ ਮੁੰਬਈ ਏਅਰਪੋਰਟ ਤੋਂ ਕਾਬੂ ਕੀਤਾ ਗਿਆ। ਦੇਰ ਰਾਤ ਪੁਲਿਸ ਵੱਲੋਂ ਉਸ ਨੂੰ ਮਾਨਸਾ ਲਿਆਂਦਾ ਗਿਆ ਜਿਥੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਪੁਲਿਸ ਨੂੰ ਗੈਂਗਸਟਰ ਦੀ ਮਹਿਲਾ ਮਿੱਤਰ ਦਾ 5 ਦਿਨਾਂ ਰਿਮਾਂਡ ਦੇ ਦਿੱਤਾ ਹੈ।
Trending Photos
ਚੰਡੀਗੜ੍ਹ- ਕੁਝ ਦਿਨ ਪਹਿਲਾ ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਫਰਾਰ ਹੋਇਆ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਦੀਪਕ ਟੀਨੂੰ ਮਾਮਲੇ 'ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। AGTF ਪੰਜਾਬ ਪੁਲਿਸ ਨੇ ਦੀਪਕ ਟੀਨੂੰ ਨੂੰ ਭਜਾਉਣ ਵਿੱਚ ਮਦਦ ਕਰਨ ਵਾਲੀ ਉਸ ਦੀ ਮਹਿਲਾ ਮਿੱਤਰ ਨੂੰ ਮੁੰਬਈ ਏਅਰਪੋਰਟ ਤੋਂ ਕਾਬੂ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ।
Major breakthrough in Deepak Tinu custody escape, #AGTF @PunjabPoliceInd arrested woman accomplice of Tinu from #MumbaiAirport in an intelligence-based ops. She was with criminal when he escaped & was on way to #Maldives when nabbed. Further #investigations to nab Tinu underway pic.twitter.com/R30OAGdDqi
— DGP Punjab Police (@DGPPunjabPolice) October 9, 2022
ਜ਼ਿਕਰਯੋਗ ਹੈ ਕਿ ਦੀਪਕ ਟੀਨੂੰ ਨੂੰ ਜੇਲ੍ਹ 'ਚੋਂ ਫਰਾਰ ਹੋਏ ਤਕਰਬੀਨ ਇੱਕ ਹਫਤੇ ਦਾ ਸਮਾਂ ਹੋ ਚੁੱਕਿਆ ਹੈ। ਪੁਲਿਸ ਮੁਤਾਬਕ ਉਹ ਇੱਕ ਮਹਿਲਾ ਮਿੱਤਰ ਨਾਲ ਭੱਜਿਆ ਸੀ। ਜਿਸ ਤੋਂ ਬਾਅਦ ਉਸ ਦੀ ਭਾਲ ਲਈ ਲਗਾਤਾਰ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸੇ ਦੌਰਾਨ ਮੁੰਬਈ ਏਅਰਪੋਰਟ ਤੋਂ ਉਸ ਦੀ ਮਹਿਲਾ ਮਿੱਤਰ ਨੂੰ ਕਾਬੂ ਕਰ ਲਿਆ ਗਿਆ। ਡੀ. ਜੀ. ਪੀ. ਪੰਜਾਬ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਪੁਲਿਸ ਦੀ AGTF ਨੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿਲਾ ਮਿੱਤਰ ਮਾਲਦੀਵ ਜਾਣ ਦੀ ਫਿਰਾਕ ਵਿੱਚ ਸੀ। ਜਿਸ ਨੂੰ ਸਮੇਂ ਰਹਿੰਦਿਆਂ ਕਾਬੂ ਕਰ ਲਿਆ ਗਿਆ ਹੈ ਤੇ ਮੁੱਖ ਦੋਸ਼ੀ ਦੀਪਕ ਟੀਨੂੰ ਦੀ ਭਾਲ ਜਾਰੀ ਹੈ।
ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਕਾਬੂ ਕਰਨ ਤੋਂ ਬਾਅਦ ਦੇਰ ਰਾਤ ਮਾਨਸਾ ਲਿਆਂਦਾ ਗਿਆ। ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਉਸ ਦਾ ਮੈਡੀਕਲ ਕਰਵਾਇਆ ਗਿਆ ਉਸ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਪੁਲਿਸ ਨੂੰ ਉਸ ਦਾ 5 ਦਿਨਾਂ ਪੁਲਿਸ ਰਿਮਾਂਡ ਦਿੱਤਾ ਹੈ। ਪੁਲਿਸ ਮੁਤਾਬਕ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਰਾਹੀ ਹੀ ਗੈਂਗਸਟਰ ਦਾ ਸਹੀ ਪਤਾ ਲੱਗ ਸਕਦਾ ਹੈ।
ਜ਼ਿਕਰਯੋਗ ਹੈ ਕਿ ਇੱਕ ਹਫਤੇ ਪਹਿਲਾ CIA ਸਟਾਫ ਦੀ ਕਸਟਡੀ ਤੋਂ ਗੈਂਗਸਟਰ ਦੀਪਕ ਟੀਨੂੰ ਫਰਾਰ ਹੋ ਗਿਆ ਸੀ। CIA ਇੰਚਾਰਜ ਵੱਲੋਂ ਦੀਪਕ ਟੀਨੂੰ ਨੂੰ ਦੇਰ ਰਾਤ ਉਸ ਦੀ ਮਹਿਲਾ ਮਿੱਤਰ ਨਾਲ ਮਿਲਵਾਉਣ ਲਿਜਾਇਆ ਗਿਆ ਜਿਥੇ ਮੌਕਾ ਦੇਖ ਕੇ ਦੋਵੇਂ ਫਰਾਰ ਹੋ ਜਾਂਦੇ ਹਨ। ਪੰਜਾਬ ਪੁਲਿਸ ਵੱਲੋਂ ਸੀਏ ਸਟਾਫ ਦੇ ਇੰਚਾਰਜ ਨੂੰ ਪ੍ਰਿਤਪਾਲ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਜਿਸ ਤੋਂ ਬਾਅਦ ਉਸ ਦਾ ਰਿਮਾਂਡ ਲੈ ਕੇ ਪੁਛਗਿੱਛ ਕੀਤੀ ਗਈ ਸੀ।
WATCH LIVE TV