Shimla Landslide News: ਸ਼ਿਮਲਾ ਦੇ ਐਸਪੀ ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਨਿਲ, ਕਿਰਨ ਅਤੇ ਸਵਪਨਿਲ ਵਜੋਂ ਹੋਈ ਹੈ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਘਟਨਾ ਦੀ ਹੋਰ ਜਾਂਚ ਕਰ ਰਹੇ ਹਾਂ।
Trending Photos
Himachal Shimla Flood And Landslide News: ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਸੂਬੇ 'ਚ ਮੌਸਮ ਵਿਭਾਗ ਦੇ ਰੈੱਡ ਅਲਰਟ ਤੋਂ ਬਾਅਦ ਹੁਣ ਨੁਕਸਾਨ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਵਿਚਾਲੇ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਐਤਵਾਰ ਨੂੰ ਭਾਰੀ ਮੀਂਹ (Heavy rain in Himachal)ਕਾਰਨ ਇਕ ਘਰ ਦੇ ਢਹਿ ਜਾਣ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਸਵੇਰੇ ਸ਼ਿਮਲਾ ਦੇ ਕੋਟਗੜ੍ਹ ਪਿੰਡ ਵਿੱਚ ਵਾਪਰੀ। ਬਚਾਅ ਕਾਰਜ ਤੋਂ ਬਾਅਦ ਪੀੜਤਾਂ ਨੂੰ ਮਲਬੇ ਹੇਠੋਂ ਬਾਹਰ ਕੱਢ ਕੇ ਨੇੜਲੇ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ਿਮਲਾ ਦੇ ਐਸਪੀ ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਨਿਲ, ਕਿਰਨ ਅਤੇ ਸਵਪਨਿਲ ਵਜੋਂ ਹੋਈ ਹੈ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਅਸੀਂ ਘਟਨਾ ਦੀ ਹੋਰ ਜਾਂਚ ਕਰ ਰਹੇ ਹਾਂ।”
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਲਗਾਤਾਰ ਪੈ ਰਿਹਾ ਮੀਂਹ, ਥਾਂ-ਥਾਂ ਪਾਣੀ ਭਰਨ ਕਰਕੇ ਲੋਕ ਪ੍ਰੇਸ਼ਾਨ
ਇਸ ਤੋਂ ਪਹਿਲਾਂ ਐਤਵਾਰ ਤੜਕੇ ਗ੍ਰੰਫੂ ਪਿੰਡ ਅਤੇ ਛੋਟਾ ਧਾਰਾ ਵਿੱਚ ਹੜ੍ਹ ਅਤੇ ਲੈਂਡਸਲਾਈਡ ਹੋਇਆ। ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਿਮਾਚਲ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ। ਕਈ ਥਾਵਾਂ 'ਤੇ ਲੈਂਡਸਲਾਈਡ ਕਾਰਨ ਮੰਡੀ ਤੋਂ ਮਨਾਲੀ ਤੱਕ ਚੰਡੀਗੜ੍ਹ ਮਨਾਲੀ ਹਾਈਵੇਅ ਬੰਦ ਹੋ ਗਿਆ ਹੈ।
ਇਹ ਵੀ ਪੜ੍ਹੋ: Chandigarh Weather Update: ਚੰਡੀਗੜ੍ਹ ਵਿੱਚ ਰਿਕਾਰਡ ਤੋੜ ਬਾਰਿਸ਼; ਪਾਣੀ ਵਿੱਚ ਡੁੱਬੇ ਕਈ ਇਲਾਕੇ
ਇਸ ਦੇ ਨਾਲ ਹੀ ਸੋਲਨ 'ਚ ਕਾਲਕਾ-ਸ਼ਿਮਲਾ ਟ੍ਰੈਕ (ਕਾਲਕਾ ਸ਼ਿਮਲਾ ਰੇਲ ਲਾਈਨ) 'ਤੇ ਟਰੇਨਾਂ ਦੀ ਆਵਾਜਾਈ ਬੰਦ ਹੋ ਗਈ ਹੈ। ਹਿਮਾਚਲ 'ਚ 24 ਘੰਟਿਆਂ ਦੀ ਬਾਰਿਸ਼ ਕਾਰਨ 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 3 ਨੈਸ਼ਨਲ ਹਾਈਵੇਅ ਬੰਦ ਹਨ। ਇਸ ਦੇ ਨਾਲ ਹੀ ਜ਼ਮੀਨ ਖਿਸਕਣ ਕਾਰਨ 250 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ।
ਲਾਹੌਲ-ਸਪੀਤੀ ਦੇ ਸਮਦੋ ਕਾਜ਼ਾ ਗ੍ਰਾਂਫੂ ਰੋਡ 'ਤੇ ਅਚਾਨਕ ਹੜ੍ਹ ਆਉਣ ਤੋਂ ਬਾਅਦ 30 ਕਾਲਜ ਵਿਦਿਆਰਥੀ ਛੋਟਾ ਦਾਰਾ ਵਿਚਕਾਰ ਦੋ ਟਰਾਲਿਆਂ 'ਚ ਫਸ ਗਏ ਸਨ, ਜਿਨ੍ਹਾਂ ਨੂੰ ਰਾਤ ਭਰ ਚੱਲੇ ਬਚਾਅ ਕਾਰਜ ਤੋਂ ਬਾਅਦ ਬਚਾ ਲਿਆ ਗਿਆ। ਮੰਡੀ-ਪੰਡੋਹ NH 'ਤੇ ਛੇ ਮੀਲ ਨੇੜੇ ਜ਼ਮੀਨ ਖਿਸਕਣ ਕਾਰਨ ਸੜਕ ਬੰਦ ਹੋ ਗਈ।