Jalandhar News: ਜਲੰਧਰ ਕਮਿਸ਼ਨਰੇਟ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
Advertisement
Article Detail0/zeephh/zeephh2597890

Jalandhar News: ਜਲੰਧਰ ਕਮਿਸ਼ਨਰੇਟ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

Jalandhar News: ਪੁਲਿਸ ਨੇ ਤਿੰਨ ਹੋਰ ਵਿਅਕਤੀਆਂ ਰਵਿੰਦਰ ਸਿੰਘ ਪੁੱਤਰ ਮੰਗਲ ਸਿੰਘ, ਕਰਨ ਕੁਮਾਰ ਪੁੱਤਰ ਦਲਜੀਤ ਕੁਮਾਰ ਅਤੇ ਗੁਰਪ੍ਰੀਤ ਸਿੰਘ ਪੁੱਤਰ ਸਰਜੀਤ ਸਿੰਘ ਵਾਸੀ ਗੰਨਾ ਪਿੰਡ ਨੂੰ ਗ੍ਰਿਫਤਾਰ ਕੀਤਾ ਹੈ।

Jalandhar News: ਜਲੰਧਰ ਕਮਿਸ਼ਨਰੇਟ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

Jalandhar News: ਨਸ਼ਾ ਤਸਕਰਾਂ 'ਤੇ ਹੋਰ ਸ਼ਿਕੰਜਾ ਕੱਸਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਇੱਕ ਇਤਲਾਹ 'ਤੇ ਕਾਜ਼ੀ ਮੰਡੀ ਤੋਂ ਸੂਰਿਆ ਐਨਕਲੇਵ ਦੇ ਖੇਤਰਾਂ ਵਿੱਚ ਗਸ਼ਤ ਕੀਤੀ, ਜਿਸ ਦੌਰਾਨ ਅਮਨਦੀਪ ਉਰਫ਼ ਬੰਟੀ ਅਤੇ ਸੋਮਾ ਰਾਣੀ ਵਜੋਂ ਜਾਣੇ ਜਾਂਦੇ ਦੋ ਨੂੰ ਰੋਕਿਆ ਗਿਆ। ਜਿਨ੍ਹਾਂ ਪਾਸੋਂ ਪੁਲਿਸ ਨੂੰ 200 ਗ੍ਰਾਮ ਹੈਰੋਇਨ ਬਰਾਮਦ ਹੋਈ।

ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਜ਼ੀ ਮੰਡੀ ਤੋਂ ਸੂਰਿਆ ਐਨਕਲੇਵ ਦੇ ਖੇਤਰਾਂ ਵਿੱਚ ਗਸ਼ਤ ਕੀਤੀ, ਜਿਸ ਦੌਰਾਨ ਅਮਨਦੀਪ ਉਰਫ਼ ਬੰਟੀ ਅਤੇ ਸੋਮਾ ਰਾਣੀ ਵਜੋਂ ਜਾਣੇ ਜਾਂਦੇ ਦੋ ਨੂੰ ਰੋਕਿਆ ਗਿਆ। ਜਿਨ੍ਹਾਂ ਪਾਸੋਂ ਪੁਲਿਸ ਨੂੰ 200 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਉਪਰੰਤ ਥਾਣਾ ਰਾਮਾਮੰਡੀ, ਜਲੰਧਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-61-85 ਅਧੀਨ ਮੁਕੱਦਮਾ ਨੰਬਰ 294 ਮਿਤੀ 31 ਦਸੰਬਰ 2024 ਦਰਜ ਕੀਤਾ ਗਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਅਗਲੇਰੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਸ਼ੱਕੀ ਨਸ਼ੇ ਦੇ ਵੱਡੇ ਨੈੱਟਵਰਕ ਨਾਲ ਜੁੜੇ ਹੋਏ ਹਨ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਤਿੰਨ ਹੋਰ ਵਿਅਕਤੀਆਂ ਰਵਿੰਦਰ ਸਿੰਘ ਪੁੱਤਰ ਮੰਗਲ ਸਿੰਘ, ਕਰਨ ਕੁਮਾਰ ਪੁੱਤਰ ਦਲਜੀਤ ਕੁਮਾਰ ਅਤੇ ਗੁਰਪ੍ਰੀਤ ਸਿੰਘ ਪੁੱਤਰ ਸਰਜੀਤ ਸਿੰਘ ਵਾਸੀ ਗੰਨਾ ਪਿੰਡ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲੋਂ 200 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

Trending news