Khanna News: ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸਦੀ ਭੈਣ ਦਾ ਵਿਆਹ ਲਗਭਗ 15 ਸਾਲ ਪਹਿਲਾਂ ਕਸ਼ਮੀਰਾ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਇੱਕ ਪੁੱਤਰ ਨੇ ਜਨਮ ਲਿਆ। ਉਸਦਾ ਜੀਜਾ ਕਸ਼ਮੀਰਾ ਸਿੰਘ ਅਕਸਰ ਉਸਦੀ ਭੈਣ ਨੂੰ ਕੁੱਟਦਾ ਰਹਿੰਦਾ ਸੀ।
Trending Photos
Khanna News(ਧਰਮਿੰਦਰ ਸਿੰਘ): ਖੰਨਾ ਦੇ ਪਿੰਡ ਅਲੌੜ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਬੇਰਹਿਮੀ ਦੀ ਹੱਦ ਦੇਖੋ ਕਿ ਸ਼ਖਸ ਨੇ ਪਹਿਲਾਂ ਆਪਣੀ ਪਤਨੀ ਨੂੰ ਕਮਰੇ ‘ਚ ਬੰਦ ਕਰ ਦਿੱਤਾ। ਫਿਰ ਬਰਫ਼ ਵਾਲੇ ਸੂਏ ਨਾਲ ਮਹਿਲਾ ਦੇ ਸਿਰ, ਅੱਖਾਂ ਅਤੇ ਪੇਟ ਵਿਚ ਇਕ ਤੋਂ ਬਾਅਦ ਇਕ ਕਈ ਵਾਰ ਕੀਤੇ। ਇੰਨਾ ਹੀ ਨਹੀਂ, ਲੋਹੇ ਦੀ ਰਾਡ ਨਾਲ ਹਮਲਾ ਕਰਕੇ ਉਸ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ ਗਈਆਂ। ਇਹ ਘਟਨਾ 16 ਜਨਵਰੀ ਨੂੰ ਵਾਪਰੀ ਸੀ। 18 ਜਨਵਰੀ ਨੂੰ, ਔਰਤ ਦੀ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 43 ਸਾਲਾ ਪਰਮਜੀਤ ਕੌਰ ਪੰਮੀ ਵਜੋਂ ਹੋਈ ਹੈ।
ਨਸ਼ੇ ਦਾ ਆਦੀ ਸੀ ਮੁਲਜ਼ਮ
ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸਦੀ ਭੈਣ ਦਾ ਵਿਆਹ ਲਗਭਗ 15 ਸਾਲ ਪਹਿਲਾਂ ਕਸ਼ਮੀਰਾ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਇੱਕ ਪੁੱਤਰ ਨੇ ਜਨਮ ਲਿਆ। ਉਸਦਾ ਜੀਜਾ ਕਸ਼ਮੀਰਾ ਸਿੰਘ ਅਕਸਰ ਉਸਦੀ ਭੈਣ ਨੂੰ ਕੁੱਟਦਾ ਰਹਿੰਦਾ ਸੀ। ਉਹ ਨਸ਼ੇ ਵਿੱਚ ਹੋਣ ਤੋਂ ਬਾਅਦ ਲੜਦਾ ਅਤੇ ਝਗੜਾ ਕਰਦਾ ਸੀ। 16 ਜਨਵਰੀ ਨੂੰ ਉਸਦੀ ਭੈਣ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ। ਜਿਸ ਕਾਰਨ ਉਸਦੀ ਭੈਣ ਦੀ ਮੌਤ ਹੋ ਗਈ।ਪਿੰਡ ਦੇ ਗੁਰਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਕਸ਼ਮੀਰਾ ਸਿੰਘ ਦੇ ਘਰ ਗਿਆ ਤਾਂ ਉਸਨੇ ਦੇਖਿਆ ਕਿ ਉਹ ਆਪਣੀ ਪਤਨੀ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਰਿਹਾ ਸੀ। ਇਸ ਦੌਰਾਨ ਕਸ਼ਮੀਰਾ ਸਿੰਘ ਨੇ ਉਸਨੂੰ ਧੱਕਾ ਦਿੱਤਾ ਅਤੇ ਧਮਕੀਆਂ ਦਿੱਤੀਆਂ ਅਤੇ ਭੱਜ ਗਿਆ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਦੋਸ਼ੀ ਨੂੰ ਫਾਂਸੀ ਦਿੱਤੀ ਜਾਵੇ।
ਪੁਲਿਸ ਨੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
ਸਦਰ ਥਾਣੇ ਦੇ ਐਸਐਚਓ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਕਸ਼ਮੀਰਾ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਲਿਆ ਗਿਆ।