Ludhiana News: ਨਗਰ ਨਿਗਮ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਨੇ ਤਿਆਰੀਆਂ ਕੀਤੀਆਂ ਮੁਕੰਮਲ
Advertisement
Article Detail0/zeephh/zeephh2567367

Ludhiana News: ਨਗਰ ਨਿਗਮ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਨੇ ਤਿਆਰੀਆਂ ਕੀਤੀਆਂ ਮੁਕੰਮਲ

Ludhiana News: ਪੰਜਾਬ ਦੀਆਂ ਪੰਜ ਨਗਰ ਨਿਗਮਾਂ ਲਈ 21 ਦਸੰਬਰ ਨੂੰ ਵੋਟਾਂ ਪੈਣੀਆਂ ਹਨ ਜਿਨਾਂ ਨੂੰ ਲੈ ਕੇ ਪ੍ਰਸ਼ਾਸਨ ਨੇ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। 

 

Ludhiana News: ਨਗਰ ਨਿਗਮ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਨੇ ਤਿਆਰੀਆਂ ਕੀਤੀਆਂ ਮੁਕੰਮਲ

Ludhiana News: ਲੁਧਿਆਣਾ ਨਗਰ ਨਿਗਮ ਚੋਣਾਂ 95 ਵਾਰਡਾਂ ਲਈ 1227 ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ। ਨਗਰ ਨਿਗਮ ਚੋਣਾਂ ਲਈ 95 ਵਾਰਡਾਂ ਦੇ 1227 ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ ਹਨ।  ਪੰਜਾਬ ਦੀਆਂ ਪੰਜ ਨਗਰ ਨਿਗਮਾਂ ਲਈ 21 ਦਸੰਬਰ ਨੂੰ ਵੋਟਾਂ ਪੈਣੀਆਂ ਹਨ ਜਿਨਾਂ ਨੂੰ ਲੈ ਕੇ ਪ੍ਰਸ਼ਾਸਨ ਨੇ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਤੋਂ ਇੱਕ ਦਿਨ ਪਹਿਲਾਂ ਪ੍ਰਸ਼ਾਸਨ ਨੇ ਪੋਲਿੰਗ ਬੂਥ ਟੀਮਾਂ ਨੂੰ ਈ.ਵੀ.ਐਮ. ਜ਼ਿਲ੍ਹਾ ਡਿਪਟੀ ਕਮਿਸ਼ਨਰ ਅਤੇ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਚੋਣਾਂ 95 ਵਾਰਡਾਂ ਲਈ ਕਰਵਾਈਆਂ ਜਾ ਰਹੀਆਂ ਹਨ, ਜਿਸ ਲਈ ਪੋਲਿੰਗ ਬੂਥ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ 1227 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਇਨ੍ਹਾਂ ਵਿੱਚ 8500 ਸਿਵਲ ਪ੍ਰਸ਼ਾਸਨਿਕ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਅਤੇ 2500 ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਸੁਰੱਖਿਆ ਦੀ ਜ਼ਿੰਮੇਵਾਰੀ ਨਿਭਾਉਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਸੀ.ਸੀ.ਟੀ.ਵੀ ਕੈਮਰਿਆਂ ਦੀ ਨਿਗਰਾਨੀ ਅਤੇ ਵੀਡੀਓਗ੍ਰਾਫੀ ਰਾਹੀਂ ਵੋਟਿੰਗ ਕਰਵਾਉਣਗੇ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਆਈਆਂ ਸਾਰੀਆਂ ਸ਼ਿਕਾਇਤਾਂ 'ਤੇ ਕਾਰਵਾਈ ਕੀਤੀ ਗਈ ਹੈ ਅਤੇ ਹੋਰ ਜੋ ਵੀ ਸ਼ਿਕਾਇਤ ਪ੍ਰਾਪਤ ਹੋਈ ਹੈ, ਉਸ 'ਤੇ ਵੀ ਕਾਰਵਾਈ ਕੀਤੀ ਜਾਵੇਗੀ।

Trending news