AAP Delhi Protest News: ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ 50 ਤੋਂ ਵੱਧ 'ਆਪ' ਵਰਕਰ ਹਿਰਾਸਤ 'ਚ ਲਏ
Advertisement
Article Detail0/zeephh/zeephh2170807

AAP Delhi Protest News: ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ 50 ਤੋਂ ਵੱਧ 'ਆਪ' ਵਰਕਰ ਹਿਰਾਸਤ 'ਚ ਲਏ

AAP Delhi Protest News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

AAP Delhi Protest News: ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ 50 ਤੋਂ ਵੱਧ 'ਆਪ' ਵਰਕਰ ਹਿਰਾਸਤ 'ਚ ਲਏ

AAP Delhi Protest News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।  ਦਿੱਲੀ ਦੇ ਆਈਟੀਓ ਵਿੱਚ ਸ਼ਹੀਦੀ ਪਾਰਕ ਵਿੱਚ ਆਮ ਆਦਮੀ ਪਾਰਟੀ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਇਕੱਠੇ ਹੋ ਰਹੇ ਹਨ। ਦਿੱਲੀ ਦੇ ਆਈਟੀਓ ਸਥਿਤ ਸ਼ਹੀਦੀ ਪਾਰਕ ਵਿੱਚ ਪੁੱਜੇ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਲੋਕ 'ਮੈਨੂੰ ਵੀ ਗ੍ਰਿਫਤਾਰ ਕਰੋ ਮੋਦੀ, ਇਨਕਲਾਬ ਜ਼ਿੰਦਾਬਾਦ' ਸਮੇਤ ਕਈ ਤਰ੍ਹਾਂ ਦੇ ਨਾਅਰੇ ਲਗਾ ਰਹੇ ਹਨ। ਇਸ ਦੌਰਾਨ ਪੁਲਿਸ ਨੇ ਆਮ ਆਦਮੀ ਪਾਰਟੀ ਦੇ 50 ਤੋਂ ਜ਼ਿਆਦਾ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸ਼ਹੀਦੀ ਪਾਰਕ ਦੇ ਬਾਹਰ ਸੁਰੱਖਿਆ ਪ੍ਰਬੰਧ ਪੁਖ਼ਤਾ ਕਰ ਦਿੱਤੀ ਗਈ ਹੈ।

ਪੁਲਿਸ ਦੇ ਨਾਲ ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਸ਼ਹੀਦੀ ਦਿਵਸ ਮੌਕੇ ‘ਆਪ’ ਮੰਤਰੀਆਂ ਆਤਿਸ਼ੀ, ਸੌਰਭ ਭਾਰਦਵਾਜ, ਗੋਪਾਲ ਰਾਏ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦੀ ਪਾਰਕ ਵਿਖੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਵੀਰਵਾਰ ਰਾਤ ਨੂੰ ਸੀਐਮ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੂਰੀ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਸਨ। ਆਮ ਆਦਮੀ ਪਾਰਟੀ ਵੱਲੋਂ ਦੇਸ਼ ਵਿਆਪੀ ਅੰਦੋਲਨ ਦਾ ਐਲਾਨ ਕੀਤਾ ਗਿਆ। ਸ਼ਨਿੱਚਰਵਾਰ ਨੂੰ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੂੰ ਦਿੱਲੀ ਦੇ ਸ਼ਹੀਦੀ ਪਾਰਕ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੇ ਕਈ ਮੰਤਰੀ ਤੇ ਹੋਰ ਆਗੂ ਵੀ ਸ਼ਹੀਦੀ ਪਾਰਕ ਪਹੁੰਚ ਚੁੱਕੇ ਹਨ।

ਸ਼ਹੀਦੀ ਪਾਰਕ ਵਿੱਚ ਹੋਏ ਧਰਨੇ ਵਿੱਚ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਸਾਰੇ ਮੰਤਰੀ, ਵਿਧਾਇਕ, ਕੌਂਸਲਰ ਅਤੇ ਹੋਰ ਆਗੂ ਸ਼ਾਮਲ ਹੋਏ। ਦਿੱਲੀ ਸਰਕਾਰ ਦੇ ਮੰਤਰੀ ਰਾਜਕੁਮਾਰ ਆਨੰਦ ਨੇ ਕਿਹਾ ਕਿ ਪੀਐਮ ਮੋਦੀ ਵਿਰੋਧੀ ਧਿਰ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਚਾਹੁੰਦੇ ਹਨ, ਇਸ ਲਈ ਅਰਵਿੰਦ ਕੇਜਰੀਵਾਲ ਨੂੰ ਵੀ ਬਿਨਾਂ ਕਿਸੇ ਸਬੂਤ ਦੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Delhi News: CM ਕੇਜਰੀਵਾਲ ਨੇ ACP 'ਤੇ ਦੁਰਵਿਵਹਾਰ ਦਾ ਲਗਾਇਆ ਦੋਸ਼, ਅਦਾਲਤ ਨੂੰ ਹਟਾਉਣ ਦੀ ਕੀਤੀ ਮੰਗ

 

Trending news