Kangana on Farmer Law: ਕੰਗਨਾ ਰਣੌਤ ਨੇ ਮੀਡੀਆ ਨੂੰ ਇੱਕ ਇੰਟਰਵਿਊ ਦਿੰਦੇ ਹੋਏ ਕਿਹਾ ਕਿ ਦਿੱਲੀ ਦੇ ਕਿਸਾਨ ਅੰਦੋਲਨ ਵਿੱਚ ਬਲਾਤਕਾਰ ਤੇ ਕਤਲ ਹੋਏ ਸਨ ਤੇ ਕਿਸਾਨਾਂ ਦੇ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੈ।
Trending Photos
Kangana on Farmer Law: ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਅਕਸਰ ਆਪਣੇ ਬਿਆਨਾਂ ਕਾਰਨ ਸੁਰਖੀਆਂ ਵਿੱਚ ਰਹਿੰਦੇ ਹਨ। ਇਨ੍ਹੀਂ ਦਿਨੀਂ ਸੰਸਦ ਕੰਗਨਾ ਫਿਰ ਤੋਂ ਚਰਚਾ 'ਚ ਨਜ਼ਰ ਆ ਰਹੀ ਹੈ। ਮੰਡੀ ਦੇ ਸੰਸਦ ਮੈਂਬਰ ਨੇ ਕੇਂਦਰ ਸਰਕਾਰ ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨ ਹਿਤੈਸ਼ੀ ਹਨ ਅਤੇ ਮੈਂ ਕੇਂਦਰ ਸਰਕਾਰ ਤੋਂ ਇਹ ਤਿੰਨੇ ਕਾਨੂੰਨ ਵਾਪਸ ਲਿਆਉਣ ਦੀ ਮੰਗ ਕਰਦੀ ਹਾਂ।
ਕਿਸਾਨਾਂ ਨੂੰ ਮੇਰੇ ਖਿਲਾਫ ਭੜਕਾਇਆ ਗਿਆ : ਕੰਗਨਾ
ਦਰਅਸਲ ਸੋਮਵਾਰ ਨੂੰ ਮੰਡੀ ਜ਼ਿਲੇ ਦੇ ਗੋਹਰ 'ਚ ਸੱਤ ਰੋਜ਼ਾ ਖਿਓਰ ਨਲਵਾੜ ਮੇਲੇ ਦੀ ਸਮਾਪਤੀ 'ਤੇ ਕੰਗਨਾ ਰਣੌਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਨੂੰ ਪਤਾ ਹੈ ਕਿ ਮੇਰੇ ਬਿਆਨ ਦਾ ਵਿਰੋਧ ਕੀਤਾ ਜਾਵੇਗਾ। ਦੇਸ਼ ਦੇ ਵਿਕਾਸ ਵਿੱਚ ਕਿਸਾਨ ਅਹਿਮ ਭੂਮਿਕਾ ਨਿਭਾਉਂਦੇ ਹਨ। ਤਿੰਨੋਂ ਖੇਤੀ ਕਾਨੂੰਨਾਂ ਦਾ ਕੁਝ ਹੀ ਰਾਜਾਂ ਵਿੱਚ ਵਿਰੋਧ ਕੀਤਾ ਗਿਆ। ਕਿਸਾਨ ਖੁਸ਼ਹਾਲ ਹੋਣਾ ਚਾਹੀਦਾ ਹੈ।
ਤਿੰਨੋਂ ਕਾਨੂੰਨ ਵਾਪਸ ਲਿਆਉਣ ਲਈ ਕਿਸਾਨਾਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ। ਮੈਂ ਇੱਕ ਕਿਸਾਨ ਪਰਿਵਾਰ ਨਾਲ ਸਬੰਧਤ ਹਾਂ। ਮੈਂ ਕਿਸਾਨਾਂ ਦਾ ਦਰਦ ਸਮਝਦਾ ਹਾਂ। ਕਿਸਾਨਾਂ ਨੂੰ ਮੇਰੇ ਖਿਲਾਫ ਭੜਕਾਇਆ ਗਿਆ। ਇੱਕ ਦਿਨ ਸੱਚ ਸਾਹਮਣੇ ਆ ਜਾਵੇਗਾ ਅਤੇ ਕਿਸਾਨ ਵੀ ਸਮਝ ਜਾਣਗੇ ਕਿ ਕੌਣ ਸਹੀ ਸੀ ਤੇ ਕੌਣ ਗਲਤ। ਦੇਸ਼ ਦੇ ਹਿੱਤ ਵਿੱਚ ਕੋਈ ਵੀ ਵੱਡੀ ਕੁਰਬਾਨੀ ਦੇਣ ਲਈ ਤਿਆਰ ਹਾਂ।
ਇਸ ਤੋਂ ਪਹਿਲਾਂ ਕੰਗਨਾ ਨੇ ਰਣੌਤ ਨੇ ਇਕ ਇੰਟਰਵਿਊ ਵਿਚ ਕਿਸਾਨ ਅੰਦੋਲਨ 'ਤੇ ਬਿਆਨ ਦਿੱਤਾ ਸੀ ਅਤੇ ਇਸ ਨੂੰ ਬੰਗਲਾਦੇਸ਼ ਦੀ ਘਟਨਾ ਨਾਲ ਜੋੜਿਆ ਸੀ। ਕੰਗਨਾ ਰਣੌਤ ਨੇ ਮੀਡੀਆ ਨੂੰ ਇੱਕ ਇੰਟਰਵਿਊ ਦਿੰਦੇ ਹੋਏ ਕਿਹਾ ਕਿ ਦਿੱਲੀ ਦੇ ਕਿਸਾਨ ਅੰਦੋਲਨ ਵਿੱਚ ਬਲਾਤਕਾਰ ਤੇ ਕਤਲ ਹੋਏ ਸਨ ਤੇ ਕਿਸਾਨਾਂ ਦੇ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੈ।
ਕੰਗਨਾ ਨੇ ਇਸ ਇੰਟਰਵਿਊ 'ਚ ਇਹ ਵੀ ਕਿਹਾ ਸੀ ਕਿ ਜੇਕਰ ਭਾਜਪਾ ਦੀ ਸੀਨੀਅਰ ਅਗਵਾਈ ਮਜ਼ਬੂਤ ਨਹੀਂ ਰਹਿੰਦੀ ਤਾਂ ਕਿਸਾਨ ਅੰਦੋਲਨ ਦੌਰਾਨ ਪੰਜਾਬ ਨੂੰ ਵੀ ਬੰਗਲਾਦੇਸ਼ ਬਣਾ ਦਿੱਤਾ ਜਾਵੇਗਾ। ਇਸ ਬਿਆਨ ਨੂੰ ਲੈ ਕੇ ਕੰਗਨਾ ਦੀ ਖੂਬ ਅਲੋਚਨਾ ਹੋ ਰਹੀ ਹੈ ਕੰਗਨਾ ਦਾ ਕਿਸਾਨਾਂ 'ਤੇ ਦਿੱਤਾ ਗਿਆ ਬਿਆਨ ਉਸ ਦੀ ਆਪਣੀ ਪਾਰਟੀ ਭਾਜਪਾ ਨੂੰ ਚੰਗਾ ਨਹੀਂ ਲੱਗਿਆ ਅਤੇ ਇੱਕ ਪ੍ਰੈੱਸ ਬਿਆਨ ਰਾਹੀਂ ਅਦਾਕਾਰਾ ਦੇ ਇਸ ਵਿਵਾਦਿਤ ਬਿਆਨ ਨੂੰ ਟਾਲ ਦਿੱਤਾ।