Jalandhar By Election: ਪੜਤਾਲ ਪਿਛੋਂ 7 ਉਮੀਦਵਾਰਾਂ ਦੇ ਕਾਗਜ਼ ਰੱਦ, ਜਾਣੋ ਕਿਸ ਉਮੀਦਵਾਰ ਨੂੰ ਲੱਗਿਆ ਝਟਕਾ
Advertisement
Article Detail0/zeephh/zeephh2306512

Jalandhar By Election: ਪੜਤਾਲ ਪਿਛੋਂ 7 ਉਮੀਦਵਾਰਾਂ ਦੇ ਕਾਗਜ਼ ਰੱਦ, ਜਾਣੋ ਕਿਸ ਉਮੀਦਵਾਰ ਨੂੰ ਲੱਗਿਆ ਝਟਕਾ

Jalandhar By Election: ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ।

Jalandhar By Election: ਪੜਤਾਲ ਪਿਛੋਂ 7 ਉਮੀਦਵਾਰਾਂ ਦੇ ਕਾਗਜ਼ ਰੱਦ, ਜਾਣੋ ਕਿਸ ਉਮੀਦਵਾਰ ਨੂੰ ਲੱਗਿਆ ਝਟਕਾ

Jalandhar By Election: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਅੱਜ ਨਾਮਜ਼ਦਗੀਆਂ ਦੀ ਪੜਤਾਲ ਪਿਛੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੁੱਲ 23 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿਚੋਂ ਪੜਤਾਲ ਦੌਰਾਨ 7 ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਟੂ, ਅਜੇ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ ਅਤੇ ਦੀਪਕ ਭਗਤ (ਸਾਰੇ ਆਜ਼ਾਦ) ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ, ਆਮ ਆਦਮੀ ਪਾਰਟੀ ਦੇ ਮਹਿੰਦਰਪਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਰਿੰਦਰ ਕੌਰ, ਸ੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ ਅੰਜੂ ਅੰਗੁਰਾਲ ਕਵਰਿੰਗ ਉਮੀਦਵਾਰ ਭਾਜਪਾ, ਕਰਨ ਸੁਮਨ ਕਵਰਿੰਗ ਉਮੀਦਵਾਰ ਕਾਂਗਰਸ, ਅਤੁੱਲ ਭਗਤ ਕਵਰਿੰਗ ਉਮੀਦਵਾਰ ਆਮ ਆਦਮੀ ਪਾਰਟੀ, ਪਰਮਜੀਤ ਮੱਲ ਕਵਰਿੰਗ ਉਮੀਦਵਾਰ ਬਸਪਾ ਦੇ ਕਾਗਜ਼ ਰੱਦ ਕੀਤੇ ਗਏ ਹਨ ਕਿਉਂ ਜੋ ਪਾਰਟੀਆਂ ਦੇ ਮੁੱਖ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਇਹ ਵੀ ਪੜ੍ਹੋ: Ludhiana News: ਕੇਂਦਰੀ ਜੇਲ੍ਹ ਲੁਧਿਆਣਾ 'ਚ ਕੈਦੀ ਦੀ ਮੌਤ, ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਇਸ ਤੋਂ ਇਲਾਵਾ ਇਕਬਾਲ ਚੰਦ ਜਿਨ੍ਹਾਂ ਦੇ ਨਾਮਜ਼ਦਗੀ ਵਿੱਚ ਪਰਪੋਜ਼ਰ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਿਤ ਸਨ, ਬਲਵਿੰਦਰ ਕੁਮਾਰ ਲੋੜੀਂਦੇ 10 ਪਰਪੋਜ਼ਰ ਨਾ ਹੋਣ ਕਰਕੇ ਅਤੇ ਮਹਿੰਦਰਪਾਲ ਵਲੋਂ ਨਾਮੀਨੇਸ਼ਨ ਫਾਰਮ 2-ਬੀ ਉਮੀਦਵਾਰ ਵਲੋਂ ਦਸਤਖਤ ਨਾ ਕੀਤਾ ਹੋਣ ਅਤੇ ਲੋੜੀਂਦੇ 10 ਪਰਪੋਜ਼ਰ ਨਾ ਹੋਣ ਕਰਕੇ ਰੱਦ ਕੀਤੇ ਗਏ ਹਨ।

ਇਹ ਵੀ ਪੜ੍ਹੋ: Mohali News: ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਨੇ ਰਾਊਂਡਗਲਾਸ ਫਾਊਂਡੇਸ਼ਨ ਦੇ 1ਬਿਲੀਅਨ ਰੁੱਖ ਲਗਾਉਣ ਦੇ ਮਿਸ਼ਨ ਨੂੰ ਸਮਰਥਨ ਦਿੱਤਾ

 

Trending news