Shahpur Kandi Dam: ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ, ਨਿਰਮਾਣ ਕਾਰਜ ਜਲਦ ਮੁਕੰਮਲ ਕਰਨ ਦੇ ਨਿਰਦੇਸ਼
Advertisement
Article Detail0/zeephh/zeephh2299451

Shahpur Kandi Dam: ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ, ਨਿਰਮਾਣ ਕਾਰਜ ਜਲਦ ਮੁਕੰਮਲ ਕਰਨ ਦੇ ਨਿਰਦੇਸ਼

Shahpur Kandi Dam: ਕੈਬਨਿਟ ਮੰਤਰੀ ਨੇ ਡੈਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੈਰਾਜ ਡੈਮ ਦੇ ਬਾਕੀ ਰਹਿੰਦੇ ਨਿਰਮਾਣ ਕਾਰਜਾਂ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਬਰਸਾਤੀ ਮੌਸਮ ਵਿੱਚ ਝੀਲ ਨੂੰ ਪੂਰੀ ਤਰ੍ਹਾਂ ਭਰਿਆ ਜਾ ਸਕੇ।

Shahpur Kandi Dam: ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ, ਨਿਰਮਾਣ ਕਾਰਜ ਜਲਦ ਮੁਕੰਮਲ ਕਰਨ ਦੇ ਨਿਰਦੇਸ਼

Shahpur Kandi Damਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸ਼ਾਹਪੁਰ ਕੰਢੀ ਡੈਮ ਅਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਅਤੇ ਬਰਸਾਤ ਦੇ ਆਗਾਮੀ ਮੌਸਮ ਵਿੱਚ ਝੀਲ ਭਰਨ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ, ਜਿਸ ਲਈ ਅੱਜ ਉਨ੍ਹਾਂ ਨੇ ਬੈਰਾਜ ਡੈਮ ਅਤੇ ਬਿਜਲੀ ਘਰਾਂ ਦਾ ਦੌਰਾ ਕੀਤਾ ਹੈ।

ਇਸ ਮੌਕੇ ਉਨ੍ਹਾਂ ਨਾਲ ਡੈਮਜ਼ ਪ੍ਰਸ਼ਾਸਨ ਦੇ ਚੀਫ਼ ਇੰਜੀਨੀਅਰ ਸ਼ੇਰ ਸਿੰਘ, ਐਸ.ਈ. ਗੁਰਪਿੰਦਰ ਸਿੰਘ ਸੰਧੂ, ਐਕਸੀਅਨ ਅਰਵਿੰਦ ਕੁਮਾਰ, ਐਕਸੀਅਨ ਹੈੱਡਕੁਆਰਟਰ ਲਖਵਿੰਦਰ ਸਿੰਘ, ਓਮੀਤ ਜੇਵੀ ਕੰਪਨੀ ਦੇ ਜਨਰਲ ਮੈਨੇਜਰ ਆਰ.ਐਸ. ਰੇਅ, ਐਚ.ਆਰ. ਹੰਸ ਸੇਠੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਸਭ ਤੋਂ ਪਹਿਲਾਂ ਸ਼ਾਹਪੁਰ ਕੰਢੀ ਬੈਰਾਜ ’ਤੇ ਬਣ ਰਹੇ ਪੁਲ ਅਤੇ ਝੀਲ ਦਾ ਨਿਰੀਖਣ ਕੀਤਾ।

ਡੈਮਜ਼ ਪ੍ਰਸ਼ਾਸਨ ਦੇ ਮੁੱਖ ਇੰਜੀਨੀਅਰ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਅਕਤੂਬਰ ਮਹੀਨੇ ਤੋਂ ਬੈਰਾਜ ਡੈਮ ਦੀ ਝੀਲ ਵਿੱਚ ਪਾਣੀ ਭਰਨ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਰਣਜੀਤ ਸਾਗਰ ਡੈਮ ਪ੍ਰਾਜੈਕਟ ਤੋਂ ਬਿਜਲੀ ਉਤਪਾਦਨ ਵਧਾ ਕੇ ਨੀਵੇਂ ਇਲਾਕਿਆਂ ਵਿੱਚ ਸਿੰਚਾਈ ਲਈ ਪਾਣੀ ਦੀ ਨਿਰੰਤਰ ਸਪਲਾਈ ਦਿੱਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪ੍ਰਾਜੈਕਟ 1999 ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਕਈ ਕਾਰਨਾਂ ਕਰਕੇ ਅੱਗੇ ਨਹੀਂ ਵਧ ਸਕਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦਾ ਕਰੀਬ 65 ਫ਼ੀਸਦੀ ਕੰਮ ਪਿਛਲੇ ਦੋ ਸਾਲਾਂ ਵਿੱਚ ਹੀ ਮੁਕੰਮਲ ਹੋਇਆ ਹੈ।

ਕੈਬਨਿਟ ਮੰਤਰੀ ਨੇ ਡੈਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੈਰਾਜ ਡੈਮ ਦੇ ਬਾਕੀ ਰਹਿੰਦੇ ਨਿਰਮਾਣ ਕਾਰਜਾਂ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਬਰਸਾਤੀ ਮੌਸਮ ਵਿੱਚ ਝੀਲ ਨੂੰ ਪੂਰੀ ਤਰ੍ਹਾਂ ਭਰਿਆ ਜਾ ਸਕੇ। ਇਸ ਉਪਰੰਤ ਕੈਬਨਿਟ ਮੰਤਰੀ ਨੇ ਪਿੰਡ ਕਮੂਆਲ ਅਤੇ ਮਾਧੋਪੁਰ ਵਿੱਚ ਬਣ ਰਹੇ ਦੋ ਬਿਜਲੀ ਘਰਾਂ ਦਾ ਜਾਇਜ਼ਾ ਲਿਆ ਅਤੇ ਬਿਜਲੀ ਘਰਾਂ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।

ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਬੈਰਾਜ ਡੈਮ ਦੇ ਬਣਨ ਨਾਲ, ਰਣਜੀਤ ਸਾਗਰ ਡੈਮ ਪ੍ਰਾਜੈਕਟ ਤੋਂ ਪੂਰੀ ਸਮਰੱਥਾ ਨਾਲ 600 ਮੈਗਾਵਾਟ ਬਿਜਲੀ ਉਤਪਾਦਨ ਦੇ ਨਾਲ-ਨਾਲ ਬੈਰਾਜ ਡੈਮ ਤੋਂ 206 ਮੈਗਾਵਾਟ ਬਿਜਲੀ ਪੈਦਾ ਹੋਵੇਗੀ ਜਿਸ ਨਾਲ ਪੰਜਾਬ ਨੂੰ ਵੱਡੀ ਮਾਤਰਾ ਵਿਚ ਬਿਜਲੀ ਦੇ ਉਤਪਾਦਨ ਵਿਚ ਮਦਦ ਮਿਲੇਗੀ।

Trending news