Hot Water Disadvantages: ਸਰਦੀਆਂ ਦੀ ਸ਼ੁਰੂਆਤ ਨਾਲ ਹੀ ਮਨੁੱਖ ਠੰਢੇ ਪਾਣੀ ਨਾਲ ਨਹਾਉਣ ਤੋਂ ਬੱਚਦਾ ਹੈ। ਜਿਸ ਦੇ ਚਲਦੇ ਸਰਦੀਆਂ ਦੀ ਸ਼ੁਰੂਆਤ ਵਿੱਚ ਹੀ ਆਮ ਘਰਾਂ ਵਿੱਚ ਗਰਮ ਪਾਣੀ ਦੇ ਨਾਲ ਨਹਾਉਣਾ ਸ਼ੁਰੂ ਕਰ ਦਿੰਦੇ ਹਨ। ਪਰ ਕੁਝ ਖੋਜਾਂ ਇਹ ਵੀ ਦਰਸਾਉਂਦੀਆਂ ਹਨ ਕਿ ਬਹੁਤ ਜ਼ਿਆਦਾ ਗਰਮ ਪਾਣੀ ਨਾਲ ਨਹਾਉਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਮੌਸਮ ਦੇ ਨਾਲ-ਨਾਲ ਲੋਕਾਂ ਦੀ ਰੋਜ਼ਾਨਾ ਜਿੰਦਗੀ ਵਿੱਚ ਵੀ ਕਾਫ਼ੀ ਬਦਲਾਅ ਦੇਖਣ ਨੂੰ ਮਿਲਦੇ ਹਨ। ਸਰਦੀਆਂ ਦੇ ਮੌਸਮ ਵਿੱਚ ਲੋਕ ਜ਼ਿਆਦਾਤਰ ਗਰਮ ਪਾਣੀ ਨਾਲ ਨਹਾਉਣਾ ਸ਼ੁਰੂ ਕਰ ਦਿੰਦੇ ਹਨ ਕਿਉਕਿ ਨੌਰਮਲ ਪਾਣੀ ਜ਼ਰੂਰਤ ਨਾਲ ਜਿਆਦਾ ਠੰਡਾ ਹੁੰਦਾ ਹੈ। ਗਰਮ ਪਾਣੀ ਨਾਲ ਨਹਾਉਣਾ ਲਾਭਦਾਇਕ ਤਾਂ ਹੈ ਪਰ ਇਸ ਦੇ ਨਾਲ-ਨਾਲ ਇਸਦੇ ਕਈ ਤਰ੍ਹਾਂ ਦੇ ਨੁਕਸਾਨ ਵੀ ਹਨ।
ਜ਼ਿਆਦਾ ਗਰਮ ਪਾਣੀ ਨਾਲ ਨਹਾਉਣਾ ਅੱਖਾਂ ਉੱਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸਦੇ ਨਾਲ ਅੱਖਾਂ ਵਿੱਚ ਖੁਸ਼ਕੀ ਹੋ ਜਾਂਦੀ ਹੈ ਅਤੇ ਅੱਖਾਂ ਵੀ ਲਾਲ ਹੋ ਜਾਂਦੀਆਂ ਹਨ। ਅੱਖਾਂ ਵਿੱਚ ਪਾਣੀ ਆਉਣ ਦੇ ਨਾਲ-ਨਾਲ ਖਾਰਸ਼ ਦੀ ਵੀ ਸਮੱਸਿਆ ਵੱਧ ਜਾਂਦੀ ਹੈ।
ਜੇਕਰ ਤੁਸੀਂ ਗਰਮ ਪਾਣੀ ਦੇ ਨਾਲ ਨਹਾ ਰਹੇ ਹੋ ਤਾਂ ਆਪਣੇ ਵਾਲਾਂ ਨੂੰ ਗਰਮ ਪਾਣੀ ਨਾਲ ਧੋਣ ਤੋਂ ਸਾਵਧਾਨ ਰਹੋ। ਗਰਮ ਪਾਣੀ ਨਾਲ ਨਹਾਉਣ ਨਾਲ ਵਾਲਾਂ ਦੀ ਨਮੀ ਘੱਟ ਜਾਂਦੀ ਹੈ। ਇਸ ਕਾਰਨ ਵਾਲ ਰੁੱਖੇ ਅਤੇ ਬੇਜ਼ਾਨ ਹੋ ਜਾਂਦੇ ਹਨ।
ਗਰਮ ਪਾਣੀ ਦੇ ਨਹਾਉਣ ਨਾਲ ਸਰੀਰ ਦੇ ਨਾਲ ਜੁੜੇ ਕਈ ਤਰ੍ਹਾਂ ਦੀਆਂ ਸਮੱਸਿਆ ਆ ਸਕਦੀ ਹੈ। ਗਰਮ ਪਾਣੀ ਸਰੀਰ ਦੀ ਊਰਜਾ ਨੂੰ ਘਟਾਉਂਦਾ ਹੈ।
ਗਰਮ ਪਾਣੀ ਸਾਡੇ ਸਰੀਰ ਨੂੰ ਸੰਵੇਦਨਸ਼ੀਲ ਬਣਾਉਂਦਾ ਹੈ ਜਿਸ ਕਾਰਨ ਬਲੱਡ ਪ੍ਰੈਸ਼ਰ ਵੀ ਵੱਧਣ ਲੱਗਦਾ ਹੈ। ਸਿਹਤ ਮਾਹਿਰਾਂ ਦੀ ਸਲਾਅ ਦੇ ਅਨੁਸਾਰ ਗਰਮ ਪਾਣੀ ਨਾਲ ਨਹਾਉਣ ਨਾਲ ਸਰੀਰ ਵਿਚ ਪੋਸ਼ਕ ਤੱਤਾਂ ਦੀ ਕਮੀ ਹੋ ਸਕਦੀ ਹੈ। Disclaimer: ਜ਼ੀ ਮੀਡੀਆ ਨਿਊਜ਼ ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਦਾਅਵਿਆਂ ਦੀ ਪੁਸ਼ਟੀ ਨਹੀਂ ਕਰਦਾ ਹੈ। ਤੁਹਾਨੂੰ ਇਨ੍ਹਾਂ ਨੂੰ ਸਿਰਫ਼ ਸੁਝਾਵਾਂ ਵਜੋਂ ਲੈਣਾ ਚਾਹੀਦਾ ਹੈ।
ट्रेन्डिंग फोटोज़