ਸਾਈਕਲਿੰਗ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ ਦਾ ਇੱਕ ਵਧੀਆ ਤਰੀਕਾ ਹੈ। ਇਹ ਕਾਰਡੀਓਵੈਸਕੁਲਰ ਪ੍ਰਣਾਲੀ ਨੂੰ ਮਜ਼ਬੂਤ ਕਰਦਾ ਹੈ, ਦਿਲ ਦੀ ਧੜਕਣ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ। ਨਿਯਮਤ ਸਾਈਕਲਿੰਗ ਦਿਲ ਦੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਵੀ ਘਟਾਉਂਦੀ ਹੈ।
ਸਾਈਕਲ ਚਲਾਉਣ ਨਾਲ ਲੱਤਾਂ ਦੀਆਂ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ। ਇਸ ਤੋਂ ਇਲਾਵਾ ਇਹ ਸਰੀਰ ਦੀਆਂ ਹੋਰ ਮਾਸਪੇਸ਼ੀਆਂ ਨੂੰ ਵੀ ਮਜ਼ਬੂਤ ਬਣਾਉਂਦਾ ਹੈ ਜਿਸ ਨਾਲ ਸਮੁੱਚੀ ਸਰੀਰਕ ਤਾਕਤ ਵਧਦੀ ਹੈ।
ਸਾਈਕਲਿੰਗ ਕੈਲੋਰੀ ਬਰਨ ਕਰਨ ਦਾ ਇੱਕ ਪ੍ਰਭਾਵਸ਼ਾਲੀ ਤਰੀਕਾ ਹੈ। ਇੱਕ ਰਿਪੋਰਟ ਦੇ ਅਨੁਸਾਰ ਸਾਈਕਲ ਚਲਾ ਕੇ ਇੱਕ ਘੰਟੇ ਵਿੱਚ ਲਗਭਗ 400-1000 ਕੈਲੋਰੀਆਂ ਬਰਨ ਕੀਤੀਆਂ ਜਾ ਸਕਦੀਆਂ ਹਨ। ਇਹ ਭਾਰ ਘਟਾਉਣ 'ਤੇ ਮੋਟਾਪੇ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ।
ਸਾਈਕਲ ਚਲਾਉਣ ਨਾਲ ਮਾਨਸਿਕ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਇਹ ਤਣਾਅ, ਚਿੰਤਾ ਅਤੇ ਉਦਾਸੀ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ। ਸਾਈਕਲਿੰਗ ਦੇ ਦੌਰਾਨ ਸਰੀਰ 'ਚ ਐਂਡੋਰਫਿਨ ਹਾਰਮੋਨਸ ਦਾ ਪੱਧਰ ਵਧਦਾ ਹੈ ਜੋ ਮੂਡ ਨੂੰ ਸੁਧਾਰਨ ਅਤੇ ਮਾਨਸਿਕ ਸ਼ਾਂਤੀ ਪ੍ਰਦਾਨ ਕਰਨ ਵਿੱਚ ਮਦਦ ਕਰਦਾ ਹੈ।
ਸਾਈਕਲਿੰਗ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦੀ ਹੈ। ਨਿਯਮਤ ਸਾਈਕਲ ਚਲਾਉਣ ਨਾਲ ਸਰੀਰ ਦੀ ਇਮਿਊਨਿਟੀ ਵਧਦੀ ਹੈ ਜਿਸ ਨਾਲ ਕਈ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ।
ਸਾਈਕਲ ਚਲਾਉਂਦੇ ਸਮੇਂ ਸਾਹ ਲੈਣ ਦੀ ਗਤੀ ਵੱਧ ਜਾਂਦੀ ਹੈ ਜਿਸ ਨਾਲ ਫੇਫੜਿਆਂ ਦੀ ਸਮਰੱਥਾ ਵਿੱਚ ਸੁਧਾਰ ਹੁੰਦਾ ਹੈ। ਇਹ ਆਕਸੀਜਨ ਦੀ ਸਪਲਾਈ ਨੂੰ ਵਧਾਉਂਦਾ ਹੈ ਅਤੇ ਸਾਹ ਪ੍ਰਣਾਲੀ ਨੂੰ ਮਜ਼ਬੂਤ ਕਰਦਾ ਹੈ। ਸਾਈਕਲ ਚਲਾਉਣ ਨਾਲ ਦਮੇ ਅਤੇ ਸਾਹ ਦੀਆਂ ਹੋਰ ਸਮੱਸਿਆਵਾਂ ਦਾ ਖਤਰਾ ਵੀ ਘੱਟ ਹੁੰਦਾ ਹੈ। (Disclaimer: ਇਸ ਲੇਖ 'ਚ ਦਿੱਤੀ ਗਈ ਜਾਣਕਾਰੀ ਆਮ ਸੂਚਨਾ 'ਤੇ ਅਧਾਰਿਤ ਹੈ। ZEEPHH ਇਸਦੀ ਪੁਸ਼ਟੀ ਨਹੀਂ ਕਰਦਾ ਹੈ।)
ट्रेन्डिंग फोटोज़