Pollution In Delhi: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪਲੀਤ ਹੋ ਰਿਹਾ ਵਾਤਾਵਰਣ ਅਤੇ ਪ੍ਰਦੂਸ਼ਣ ਦਾ ਪੱਧਰ ਵਧ ਰਿਹਾ ਪੱਧਰ ਲਗਾਤਾਰ ਮੁਸੀਬਤ ਦਾ ਕਾਰਨ ਬਣਦਾ ਜਾ ਰਿਹਾ ਹੈ।
Trending Photos
Pollution In Delhi: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪਲੀਤ ਹੋ ਰਿਹਾ ਵਾਤਾਵਰਣ ਅਤੇ ਪ੍ਰਦੂਸ਼ਣ ਦਾ ਪੱਧਰ ਵਧ ਰਿਹਾ ਪੱਧਰ ਲਗਾਤਾਰ ਮੁਸੀਬਤ ਦਾ ਕਾਰਨ ਬਣਦਾ ਜਾ ਰਿਹਾ ਹੈ। ਨਤੀਜੇ ਵਜੋਂ ਦਿੱਲੀ ਸਰਕਾਰ ਨੇ 10 ਨਵੰਬਰ ਤੱਕ ਦਿੱਲੀ ਵਿੱਚ 5ਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।
ਹਾਲਾਂਕਿ 6ਵੀਂ ਤੋਂ 12ਵੀਂ ਤੱਕ ਦੇ ਸਕੂਲਾਂ ਨੂੰ ਕੋਈ ਆਦੇਸ਼ ਨਹੀਂ ਦਿੱਤਾ ਗਿਆ ਹੈ ਪਰ ਉਨ੍ਹਾਂ ਨੂੰ ਚਾਹੁਣ ਤਾਂ ਆਨਲਾਈਨ ਕਲਾਸਾਂ ਚਲਾਉਣ ਦਾ ਵਿਕਲਪ ਦਿੱਤਾ ਗਿਆ ਹੈ। ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਇਹ ਜਾਣਕਾਰੀ ਸਾਂਝੀ ਕੀਤੀ। ਦਿੱਲੀ 'ਚ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਪੰਜਵੀਂ ਜਮਾਤ ਤੱਕ ਦੇ ਸਕੂਲ 5 ਨਵੰਬਰ ਤੱਕ ਬੰਦ ਕਰ ਦਿੱਤੇ ਗਏ ਹਨ। ਹੁਣ ਇਸ ਨੂੰ 10 ਨਵੰਬਰ ਤੱਕ ਵਧਾ ਦਿੱਤਾ ਗਿਆ ਹੈ।
ਰਾਜਧਾਨੀ ਦਿੱਲੀ 'ਚ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਦਿੱਲੀ-ਐਨਸੀਆਰ ਵਿੱਚ ਕਈ ਥਾਵਾਂ 'ਤੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 450 ਨੂੰ ਪਾਰ ਕਰ ਗਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ ਅੱਜ ਯਾਨੀ 5 ਨਵੰਬਰ ਨੂੰ ਸਵੇਰੇ 4.18 ਵਜੇ ਰਾਜਧਾਨੀ ਦਿੱਲੀ ਵਿੱਚ, AQI (Delhi AQI Today) 453 ਦਰਜ ਕੀਤਾ ਗਿਆ, ਜੋ ਕਿ ਗੰਭੀਰ ਸ਼੍ਰੇਣੀ ਵਿੱਚ ਆਉਂਦਾ ਹੈ।
ਇਹ ਵੀ ਪੜ੍ਹੋ : Ferozepur News: ਫ਼ਿਰੋਜ਼ਪੁਰ 'ਚ ਪਰਾਲੀ ਸਟੋਰ ਵਿੱਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ
ਨਵੀਂ ਦਿੱਲੀ ਉਪਰ ਜ਼ਹਿਰੀਲੇ ਧੂੰਏਂ ਦੀ ਮੋਟੀ ਪਰਤ ਬਣੀ ਹੋਈ ਹੈ। ਇੱਥੇ ਹਵਾ ਦੀ ਗੁਣਵੱਤਾ "ਗੰਭੀਰ ਸ਼੍ਰੇਣੀ" ਵਿੱਚ ਬਣੀ ਹੋਈ ਹੈ। ਸਵਿਸ ਸਮੂਹ IQAir ਦੇ ਅੰਕੜਿਆਂ ਅਨੁਸਾਰ ਕੋਲਕਾਤਾ ਅਤੇ ਮੁੰਬਈ ਦੇ ਨਾਲ ਰਾਜਧਾਨੀ ਦਿੱਲੀ ਅੱਜ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਇੱਕ ਹੈ।
ਅੱਜ ਸਵੇਰੇ 7.30 ਵਜੇ, ਨਵੀਂ ਦਿੱਲੀ ਫਿਰ ਰੀਅਲ-ਟਾਈਮ ਸੂਚੀ ਵਿੱਚ 483 ਦੇ AQI ਨਾਲ ਸਿਖਰ 'ਤੇ ਹੈ, ਇਸ ਤੋਂ ਬਾਅਦ ਲਾਹੌਰ 371 ਹੈ। ਕੋਲਕਾਤਾ ਤੇ ਮੁੰਬਈ ਵੀ ਕ੍ਰਮਵਾਰ 206 ਤੇ 162 AQI ਨਾਲ ਹਵਾ ਪ੍ਰਦੂਸ਼ਣ ਨਾਲ ਸਭ ਤੋਂ ਵੱਧ ਪ੍ਰਭਾਵਿਤ 5 ਸ਼ਹਿਰਾਂ ਵਿੱਚ ਸ਼ਾਮਲ ਹਨ।
ਇਹ ਵੀ ਪੜ੍ਹੋ : Punjab News: ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਬਣੀ ਪਾਣੀ ਵਾਲੀ ਟੈਂਕੀ ’ਤੇ ਪੈਟਰੋਲ ਦੀ ਬੋਤਲ ਲੈ ਕੇ ਚੜ੍ਹੀ ਮਹਿਲਾ