AAP Conference: ਅਮਿਤ ਸ਼ਾਹ ਲਈ ਨਰਿੰਦਰ ਮੋਦੀ ਮੰਗ ਰਹੇ ਵੋਟਾਂ-ਕੇਜਰੀਵਾਲ
Advertisement
Article Detail0/zeephh/zeephh2243621

AAP Conference: ਅਮਿਤ ਸ਼ਾਹ ਲਈ ਨਰਿੰਦਰ ਮੋਦੀ ਮੰਗ ਰਹੇ ਵੋਟਾਂ-ਕੇਜਰੀਵਾਲ

AAP Conference: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੇ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਭਾਜਪਾ ਦੀ ਸਰਕਾਰ ਇਸ ਵਾਰ ਨਹੀਂ ਆਵੇਗੀ।

AAP Conference: ਅਮਿਤ ਸ਼ਾਹ ਲਈ ਨਰਿੰਦਰ ਮੋਦੀ ਮੰਗ ਰਹੇ ਵੋਟਾਂ-ਕੇਜਰੀਵਾਲ

AAP Conference: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਨੂੰਮਾਨ ਮੰਦਿਰ ਵਿੱਚ ਮੱਥਾ ਟੇਕਣ ਤੋਂ ਬਾਅਦ 'ਆਪ' ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ਉਪਰ ਨਿਸ਼ਾਨੇ ਸਾਧੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਲ੍ਹ ਵਿੱਚ ਰਹਿੰਦੇ ਹੋਏ ਵੀ ਅਰਵਿੰਦ ਕੇਜਰੀਵਾਲ ਨੂੰ ਦੇਸ਼ ਦੇ ਲੋਕਾਂ ਦੀ ਚਿੰਤਾ ਸੀ।

ਉਨ੍ਹਾਂ ਨੇ ਕਿਹਾ ਕਿ ਅਸੀਂ ਸਿਰਫ਼ 2 ਸਾਲਾਂ ਦੇ ਕੰਮਾਂ ਦੇ ਆਧਾਰ ਉਤੇ ਵੋਟਾਂ ਮੰਗ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਭਾਸ਼ਣ ਵਿੱਚ ਬੇਰੁਜ਼ਗਾਰੀ, ਸਿਹਤ ਅਤੇ ਸਿੱਖਿਆ ਦੀ ਕਦੇ ਵੀ ਗੱਲ ਨਹੀਂ ਕਰਦੇ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦਾ ਬੁਰਾ ਹਾਲ ਹੈ ਕਿਉਂਕਿ ਕੇਜਰੀਵਾਲ ਜੇਲ੍ਹ ਤੋਂ ਬਾਹਰ ਆ ਗਿਆ ਹੈ। ਤੀਸਰੇ ਗੇੜ ਵਿੱਚ ਮੋਦੀ ਨੂੰ ਪਤਾ ਲੱਗਾ ਕਿ ਇਸ ਵਾਰ 400 ਪਾਰ ਨਹੀਂ  ਸਗੋਂ ਬੇੜਾ ਵੀ ਪਾਰ ਨਹੀਂ ਹੋ ਰਿਹਾ ਹੈ।

ਇਸ ਮੌਕੇ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਤੁਹਾਡੇ ਸਾਰਿਆਂ ਵਿਚਕਾਰ ਵਾਪਸ ਆ ਕੇ ਬਹੁਤ ਖੁਸ਼ ਹਾਂ। ਅਸੀਂ ਮਿਲ ਕੇ ਆਪਣੇ ਦੇਸ਼ ਨੂੰ ਤਾਨਾਸ਼ਾਹੀ ਤੋਂ ਬਚਾਉਣਾ ਹੈ, ਮੈਂ ਆਪਣੀ ਪੂਰੀ ਤਾਕਤ ਨਾਲ ਲੜਾਂਗਾ, ਮੈਨੂੰ ਦੇਸ਼ ਦੇ 140 ਕਰੋੜ ਲੋਕਾਂ ਦੇ ਸਮਰਥਨ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੋਦੀ ਆਮ ਆਦਮੀ ਪਾਰਟੀ ਨੂੰ ਖਤਮ ਕਰਨਾ ਚਾਹੁੰਦੇ ਹਨ ਪਰ ਆਮ ਆਦਮੀ ਪਾਰਟੀ ਇਕ ਸੋਚ ਹੈ। ਇਹ ਹੋਰ ਜ਼ਿਆਦਾ ਵਧ ਰਹੀ ਹੈ।

ਨਰਿੰਦਰ ਮੋਦੀ ਨਹੀਂ ਹੋਣਗੇ ਅਗਲੇ ਪ੍ਰਧਾਨ ਮੰਤਰੀ-ਕੇਜਰੀਵਾਲ

ਭਾਜਪਾ ਨੇ ਵਿਰੋਧੀ ਧਿਰ ਦੇ ਲੀਡਰਾਂ ਨੂੰ ਜੇਲ੍ਹ ਭੇਜਣ ਲਈ ਮਿਸ਼ਨ ਵਿੱਢਿਆ ਹੋਇਆ ਹੈ। ਇਸ ਮੌਕੇ ਉਨ੍ਹਾਂ ਨੇ ਸਵਾਲ ਕੀਤਾ ਕਿ ਭਾਜਪਾ ਦਾ ਪ੍ਰਧਾਨ ਮੰਤਰੀ ਕੌਣ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਨਿਯਮ ਬਣਾਏ ਹਨ 75 ਸਾਲ ਦੇ ਨੇਤਾ ਨੂੰ ਰਿਟਾਇਰ ਕਰ ਦਿੱਤਾ ਜਾਵੇਗਾ। ਇਸ ਲਈ 17 ਸਤੰਬਰ ਨੂੰ ਮੋਦੀ ਸਾਹਿਬ ਰਿਟਾਇਰ ਹੋਣ ਵਾਲੇ ਹਨ। ਉਨ੍ਹਾਂ ਦੀ ਉਮਰ 75 ਸਾਲ ਹੋ ਜਾਵੇਗੀ। ਉੁਨ੍ਹਾਂ ਨੇ ਕਿਹਾ ਕਿ ਮੋਦੀ ਸਾਹਿਬ ਖੁਦ ਲਈ ਨਹੀਂ ਅਮਿਤ ਸ਼ਾਹ ਲਈ ਵੋਟਾਂ ਮੰਗ ਰਹੇ ਹਨ।

Trending news