ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਬਾਰੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਜਾਣੋ ਕੀ ਕਿਹਾ
Advertisement
Article Detail0/zeephh/zeephh1584661

ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਬਾਰੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਜਾਣੋ ਕੀ ਕਿਹਾ

Punjab Marriage news: ਅਜਿਹੇ 'ਚ ਕਿਸੇ ਨੂੰ ਵੀ ਉਨ੍ਹਾਂ ਦੀ ਜ਼ਿੰਦਗੀ 'ਚ ਦਖਲ ਦੇਣ ਦਾ ਅਧਿਕਾਰ ਨਹੀਂ ਹੈ। ਇੱਥੋਂ ਤੱਕ ਕਿ ਅਦਾਲਤ ਅਤੇ ਕੋਈ ਕਾਨੂੰਨੀ ਏਜੰਸੀ ਵੀ ਉਨ੍ਹਾਂ ਨੂੰ ਆਪਣੀ ਮਰਜ਼ੀ ਦੀ ਜ਼ਿੰਦਗੀ ਜਿਊਣ ਤੋਂ ਨਹੀਂ ਰੋਕ ਸਕਦੀ।

ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਬਾਰੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਜਾਣੋ ਕੀ ਕਿਹਾ

Punjab Marriage news: ਅਕਸਰ ਅੱਜਕਲ੍ਹ ਦੀ ਨੌਜਵਾਨ ਪੀੜੀ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣਾ ਜਿਆਦਾ ਪਸੰਦ ਕਰਦੀ ਹੈ। ਬਹੁਤ ਸਾਰੇ ਅਜਿਹੇ ਮਾਮਲੇ ਵੇਖਣ ਨੂੰ ਵੀ ਮਿਲੇ ਹਨ ਜਿਸ ਵਿਚ  ਮਾਤਾ ਪਿਤਾ ਦੀ ਮਰਜੀ ਤੋਂ ਬਿਨ੍ਹਾਂ ਬੱਚੇ ਵਿਆਹ ਕਰਵਾ ਲੈਂਦੇ ਹਨ। ਵਿਆਹ ਬਾਰੇ ਅੱਜ ਹਾਈ ਕੋਰਟ ਨੇ ਆਪਣਾ ਪੱਖ ਰੱਖਿਆ ਹੈ ਜਿਸ ਨੇ ਹਰ ਕਿਸੇ ਨੂੰ ਹੈਰਾਨ ਦਿੱਤਾ ਹੈ। ਦੱਸ ਦੇਈਏ ਕਿ ਭਾਰਤੀ ਸੰਸਕ੍ਰਿਤੀ ਵਿਚ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣਾ ਕੋਈ ਨਵੀਂ ਗੱਲ ਨਹੀਂ ਹੈ। 

ਦੂਜੇ ਪਾਸੇ ਇਸ ਦੀਆਂ ਜੜ੍ਹਾਂ ਸਾਡੇ ਇਤਿਹਾਸ ਨਾਲ ਜੁੜੀਆਂ ਹੋਈਆਂ ਹਨ। ਸਵਯੰਵਰ ਵੀ ਆਪਣੀ ਮਰਜ਼ੀ ਨਾਲ ਵਿਆਹ ਕਰਨ ਦੀ ਇੱਕ ਉਦਾਹਰਣ ਹੈ ਅਤੇ ਰਾਮਾਇਣ ਅਤੇ ਮਹਾਭਾਰਤ ਵਿੱਚ ਵੀ ਇਸਦਾ ਜ਼ਿਕਰ ਹੈ।

ਜਾਣੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਬਿਆਨ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਜਗਮੋਹਨ ਬਾਂਸਲ ਨੇ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿੱਚ ਫੈਸਲਾ ਸੁਣਾਉਂਦੇ ਹੋਏ ਇਹ ਟਿੱਪਣੀ ਕੀਤੀ ਹੈ। ਮਲੋਟ ਦੇ ਇੱਕ ਨੌਜਵਾਨ ਨੇ ਘਰੋਂ ਭਜਾ ਕੇ ਇੱਕ ਮੁਟਿਆਰ ਨਾਲ ਵਿਆਹ ਕਰਵਾ ਲਿਆ ਸੀ। ਇਸ ਕਾਰਨ ਪੁਲਿਸ ਨੇ ਉਸ ਖ਼ਿਲਾਫ਼ ਅਗਵਾ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਨੌਜਵਾਨ ਨੇ ਐਫਆਈਆਰ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਇਸ ਦੌਰਾਨ ਹਾਈਕੋਰਟ ਨੇ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਐੱਫ.ਆਈ.ਆਰ. ਹਾਈ ਕੋਰਟ ਨੇ ਕਿਹਾ, ਦੋਵੇਂ ਬਾਲਗ ਹਨ। ਅਜਿਹੇ 'ਚ ਕਿਸੇ ਨੂੰ ਵੀ ਉਨ੍ਹਾਂ ਦੀ ਜ਼ਿੰਦਗੀ 'ਚ ਦਖਲ ਦੇਣ ਦਾ ਅਧਿਕਾਰ ਨਹੀਂ ਹੈ। ਇੱਥੋਂ ਤੱਕ ਕਿ ਅਦਾਲਤ ਅਤੇ ਕੋਈ ਕਾਨੂੰਨੀ ਏਜੰਸੀ ਵੀ ਉਨ੍ਹਾਂ ਨੂੰ ਆਪਣੀ ਮਰਜ਼ੀ ਦੀ ਜ਼ਿੰਦਗੀ ਜਿਊਣ ਤੋਂ ਨਹੀਂ ਰੋਕ ਸਕਦੀ।

ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਨੇ ਲਿਆ ਕੈਨੇਡਾ ਦੀ ਨਾਗਰਿਕਤਾ ਛੱਡਣ ਦਾ ਫੈਸਲਾ! ਭਾਰਤ ਲਈ ਕਹੀ ਇਹ ਵੱਡੀ ਗੱਲ

ਜਾਣੋ ਪੂਰਾ ਮਾਮਲਾ

ਜਨਵਰੀ 2019 ਵਿੱਚ ਲੜਕੀ ਦੇ ਪਿਤਾ ਨੇ ਮਲੋਟ ਥਾਣੇ ਵਿੱਚ ਨੌਜਵਾਨ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ। ਪੁਲਿਸ ਨੇ ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 363 ਅਤੇ 366-ਏ ਤਹਿਤ ਐਫਆਈਆਰ ਦਰਜ ਕੀਤੀ ਸੀ। ਲੜਕੀ ਦੇ ਪਿਤਾ ਨੇ ਦੱਸਿਆ ਕਿ ਮੁਲਜ਼ਮ ਉਨ੍ਹਾਂ ਦੀ ਲੜਕੀ ਨੂੰ ਵਰਗਲਾ ਕੇ ਭਜਾ ਕੇ ਲੈ ਗਿਆ ਸੀ। ਉਸ ਨੇ ਆਪਣੀ ਲੜਕੀ ਨੂੰ ਲੱਭਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮਿਲੀ। ਬਾਅਦ 'ਚ ਪਤਾ ਲੱਗਾ ਕਿ  ਮੁਲਜ਼ਮ ਨੇ ਕੁਝ ਮਹੀਨਿਆਂ ਬਾਅਦ ਹੀ ਆਪਣੀ ਲੜਕੀ ਦਾ ਵਿਆਹ ਕਰ ਦਿੱਤਾ ਸੀ।

Trending news