Sanjay Singh Arrest News: ਸ਼ਰਾਬ ਘੁਟਾਲੇ ਵਿੱਚ ਘਿਰੇ ਸੰਜੇ ਸੰਜੇ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਗਿਆ ਸੀ।
Trending Photos
Sanjay Singh Arrest News: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸ਼ਰਾਬ ਘੁਟਾਲੇ 'ਚ 'ਆਪ' ਸੰਸਦ ਮੈਂਬਰ ਸੰਜੇ ਸਿੰਘ ਦਾ ਈਡੀ ਨੂੰ 5 ਦਿਨ ਦਾ ਰਿਮਾਂਡ ਦਿੱਤਾ ਹੈ। ਈਡੀ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ। ਏਜੰਸੀ ਨੇ ਕਿਹਾ ਸੀ ਕਿ ਸਾਨੂੰ ਡਿਜੀਟਲ ਡਾਟਾ ਕੱਢਣਾ ਹੋਵੇਗਾ। ਸੰਜੇ ਨੂੰ ਹੋਰ ਲੋਕਾਂ ਨਾਲ ਬਿਠਾ ਕੇ ਪੁੱਛਗਿੱਛ ਕੀਤੀ ਜਾਣੀ ਹੈ। ਅਦਾਲਤ ਨੇ ਕਰੀਬ ਦੋ ਘੰਟੇ ਦੇ ਰਿਮਾਂਡ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੰਜੇ ਸਿੰਘ ਨੂੰ ਮਨੀ ਲਾਂਡਰਿੰਗ ਦੇ ਦੋਸ਼ 'ਚ 4 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅਗਲੀ ਤਰੀਕ 12 ਅਕਤੂਬਰ ਤੈਅ ਕੀਤੀ ਗਈ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੀ ਬੈਂਚ ਨੇ ਈਡੀ ਨੂੰ ਕਿਹਾ- ਸਬੂਤਾਂ ਦੀ ਲੜੀ ਇੱਕ ਦੂਜੇ ਨਾਲ ਨਹੀਂ ਜੁੜ ਰਹੀ ਹੈ। ਤੁਹਾਡੀਆਂ ਦਲੀਲਾਂ ਅਨੁਮਾਨਾਂ 'ਤੇ ਅਧਾਰਤ ਹਨ, ਜਦੋਂ ਇਹ ਸਬੂਤ 'ਤੇ ਅਧਾਰਤ ਹੋਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ: Sanjay Singh Arrest: ਸੰਜੇ ਸਿੰਘ ਦੀ ਗ੍ਰਿਫ਼ਤਾਰੀ ਉੱਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਵੱਡਾ ਬਿਆਨ
ਬੈਂਚ ਨੇ ਈਡੀ ਨੂੰ ਪੁੱਛਿਆ ਕਿ ਸਰਕਾਰੀ ਗਵਾਹ ਬਣੇ ਕਾਰੋਬਾਰੀ ਦਿਨੇਸ਼ ਅਰੋੜਾ ਦੇ ਬਿਆਨ ਤੋਂ ਇਲਾਵਾ ਸਿਸੋਦੀਆ ਖ਼ਿਲਾਫ਼ ਸਬੂਤ ਕਿੱਥੇ ਸਨ। ਜੇਕਰ ਸਿਸੋਦੀਆ ਕੋਲ ਪੈਸੇ ਹਨ ਤਾਂ ਕਿਸਨੇ ਦਿੱਤੇ ਅਤੇ ਉਨ੍ਹਾਂ ਤੱਕ ਕਿਵੇਂ ਪਹੁੰਚ ਗਏ? ਪੈਸੇ ਦੇਣ ਵਾਲੇ ਬਹੁਤ ਸਾਰੇ ਲੋਕ ਹੋ ਸਕਦੇ ਹਨ। ਜ਼ਰੂਰੀ ਨਹੀਂ ਕਿ ਇਹ ਸ਼ਰਾਬ ਨਾਲ ਸਬੰਧਤ ਹੋਵੇ। ਸਬੂਤ ਕਿੱਥੇ ਹੈ?
ਗੌਰਤਲਬ ਹੈ ਕਿ ਸ਼ਰਾਬ ਘੁਟਾਲੇ ਵਿੱਚ ਘਿਰੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੁੱਛਗਿੱਛ ਤੋਂ ਬਾਅਦ ਬੀਤੇ ਦਿਨੀ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਸੀ।
ਇਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਇਸ ਤੋਂ ਪਹਿਲਾਂ ਈਡੀ ਨੇ ਦਿੱਲੀ ਸਰਕਾਰ ਵਿੱਚ ਕਥਿਤ ਸ਼ਰਾਬ ਘਪਲੇ ਨਾਲ ਜੁੜੀ ਜਾਂਚ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਦੇ ਨਾਰਥ ਐਵੇਨਿਊ ਸਥਿਤ ਰਿਹਾਇਸ਼ ਉਤੇ ਛਾਪੇ ਮਾਰੇ ਸਨ।