Sukhbir Singh Badal: ਅਕਾਲੀ ਦਲ ਸਰਕਾਰ 'ਚ ਵਜ਼ੀਰ ਰਹੇ ਮੰਤਰੀਆਂ ਨੂੰ ਵੀ ਆਪਣਾ ਸਪਸ਼ਟੀਕਰਨ 15 ਦਿਨ ਦੇ ਅੰਦਰ ਅੰਦਰ ਦਾਖਲ ਕਰਨ ਲਈ ਆਦੇਸ਼ ਜਾਰੀ ਕੀਤੇ ਹਨ।
Trending Photos
Sukhbir Singh Badal: ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਅਕਾਲੀ ਸਰਕਾਰ ਸਮੇਂ ਕੈਬਨਿਟ ਮੰਤਰੀ ਸਮੇਤ ਦਰਬਾਰ ਸਾਹਿਬ ਪਹੁੰਚ ਕੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਏ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੰਤਰੀ ਮੰਡਲ ਵਿੱਚ ਰਹੇ ਸਰਨਜੀਤ ਢਿੱਲੋ, ਦਲਜੀਤ ਸਿੰਘ ਚੀਮਾ ਅਤੇ ਗੁਲਜਾਰ ਸਿੰਘ ਰਣੀਕੇ ਵੀ ਆਪਣਾ ਸਪਸ਼ਟੀਕਰਨ ਦੇਣ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਹਨ।
ਦਲਜੀਤ ਸਿੰਘ ਚੀਮਾ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ ਆਗੂਆਂ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਆਪਣਾ ਸਪੱਸ਼ਟੀਕਰਨ ਵੀ ਮੀਡੀਆ ਨੂੰ ਪੜ੍ਹ ਕੇ ਸੁਣਾਇਆ।ਉਨ੍ਹਾਂ ਨੇ ਕਿਹਾ ਕਿ ਸਿੰਘ ਸਾਹਿਬ ਨੂੰ ਬੇਨਤੀ ਹੈ ਕਿ ਉਹ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਬੁਲਾ ਕੇ ਜਲਦੀ ਤੋਂ ਜਲਦੀ ਇਸ ਬਾਰੇ ਫ਼ੈਸਲਾ ਲੈਣ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੰਦਿਆ ਕਿਹਾ ਸੀ ਜਦੋਂ ਤੱਕ ਉਹ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਾਜ਼ਰ ਨਹੀਂ ਹੁੰਦੇ ਤਾਂ ਓਨਾ ਚਿਰ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਐਲਾਨਿਆ ਜਾਂਦਾ ਹੈ। ਦਲਜੀਤ ਸਿੰਘ ਚੀਮਾ ਨੇ ਕਿਹਾ, "ਸੁਖਬੀਰ ਸਿੰਘ ਬਾਦਲ ਕੋਲ ਅੱਜ ਅਕਾਲ ਤਖ਼ਤ ਸਾਹਿਬ ਦੀ ਚਿੱਠੀ ਪਹੁੰਚੀ ਸੀ ਜਿਸ ਮਗਰੋਂ ਉਹ ਬਿਨਾ ਕਿਸੇ ਪ੍ਰੋਗਰਾਮ ਦੇ ਇੱਥੇ ਪਹੁੰਚੇ, ਕਿਉਂਕਿ ਉਨ੍ਹਾਂ ਦੇ ਮਨ ਉੱਤੇ ਬੋਝ ਸੀ।"
ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵਿੱਚ ਰਹੇ ਸਿੱਖ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ-ਅੰਦਰ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।
ਦਲਜੀਤ ਸਿੰਘ ਚੀਮਾ ਨੇ ਆਪਣੇ ਸਪੱਸ਼ਟੀਕਰਨ ਵਿੱਚ ਕਿਹਾ ਕਿ ਉਹ ਅਕਾਲੀ ਸਰਕਾਰ ਸਮੇਂ ਸਿੱਖਿਆ ਮੰਤਰੀ ਰਹਿਣ ਦੇ ਨਾਲ-ਨਾਲ ਪਾਰਟੀ ਵਿੱਚ ਵੀ ਵੱਖ-ਵੱਖ ਅਹੁਦਿਆਂ ਉੱਤੇ ਰਹੇ ਹਨ। ਉਨ੍ਹਾਂ ਨੇ ਆਪਣਾ ਸਪੱਸ਼ਟੀਕਰਨ ਪੜ੍ਹ ਕੇ ਸੁਣਾਉਂਦਿਆਂ ਕਿਹਾ, "ਸੁਖਬੀਰ ਸਿੰਘ ਬਾਦਲ ਵੱਲੋਂ 24 ਜੁਲਾਈ ਸੁਖਬੀਰ ਬਾਦਲ ਵੱਲੋਂ ਜਾਤੀ ਤੌਰ ਉੱਤੇ ਸਪੱਸ਼ਟੀਕਰਨ ਦਿੱਤਾ ਜਾ ਚੁੱਕਾ ਹੈ, ਮੈਂ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ।"
ਅੱਜ ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਪਰ ਨਤਮਸਤਕ ਹੋਣ ਉਪਰੰਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕੱਲ ੩੦ ਅਗਸਤ ਦੇ ਹੁਕਮਾਂ ਨੂੰ ਨਤਮਸਤਕ ਹੁੰਦੇ ਹੋਏ ਆਪਣਾ ਸਪਸ਼ਟੀਕਰਨ ਸਕੱਤਰੇਤ ਜਥੇਦਾਰ ਸਾਹਿਬ, ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਤੌਰ ਤੇ ਪੇਸ਼ ਹੋ ਕੇ ਸੌਂਪਿਆ। pic.twitter.com/u21jva2prj
— Dr Daljit S Cheema (@drcheemasad) August 31, 2024
ਦੱਸਦਈਏ ਕਿ ਬੀਤੇ ਦਿਨ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਆਪਣਾ ਲਿਖਤੀ ਚ ਮੁਆਫੀਨਾਮਾ ਦੇਣ ਲਈ ਕਿਹਾ ਸੀ ਅਤੇ ਇਸੇ ਦੇ ਨਾਲ ਉਸ ਸਮੇਂ ਅਕਾਲੀ ਦਲ ਸਰਕਾਰ 'ਚ ਵਜ਼ੀਰ ਰਹੇ ਮੰਤਰੀਆਂ ਨੂੰ ਵੀ ਆਪਣਾ ਸਪਸ਼ਟੀਕਰਨ 15 ਦਿਨ ਦੇ ਅੰਦਰ ਅੰਦਰ ਦਾਖਲ ਕਰਨ ਲਈ ਆਦੇਸ਼ ਜਾਰੀ ਕੀਤੇ ਹਨ।