Sultanpur Lodhi News: ਨੌਜਵਾਨ ਪੈਦਲ ਗਰਮ ਕੱਪੜੇ ਵੇਚਣ ਲਈ ਪਿੰਡ ਸ਼ਾਹਵਾਲਾ ਅੰਦਰੀਸਾ ਨੂੰ ਜਾ ਰਹੇ ਸਨ ਤਾਂ ਰਸਤੇ ’ਚ ਇੱਕ ਮੋਟਰਸਾਈਲ ਤੇ ਤਿੰਨ ਨਕਾਬਪੋਸ਼ ਅਣਪਛਾਤੇ ਨੌਜਵਾਨ ਆਏ। ਉਸ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ 12 ਹਜ਼ਾਰ ਰੁਪਏ ਨਕਦੀ ਅਤੇ ਕੱਪੜੇ ਖੋ ਕੇ ਫਰਾਰ ਹੋ ਗਏ।
Trending Photos
Sultanpur Lodhi News: ਬੀਤੇ ਦਿਨੀਂ ਪਿੰਡ ਸ਼ਾਹਵਾਲਾ ਅੰਦਰੀਸਾ ਵਿੱਚ ਕਸ਼ਮੀਰੀ ਨੌਜਵਾਨ ਨਾਲ ਲੁਟੇਰਿਆਂ ਵੱਲੋਂ ਕੁੱਟਮਾਰ ਕਰਕੇ ਲੁੱਟਖੋਹ ਕੀਤੇ ਜਾਣ ਦਾ ਮਾਮਲਾ ਸਹਾਮਣੇ ਆਇਆ ਸੀ। ਇਸ ਮਾਮਲੇ ਵਿੱਚ ਸੁਲਤਾਨਪੁਰ ਲੋਧੀ ਦੀ ਪੁਲਿਸ ਵੱਲੋਂ ਜਲਦ ਤੋਂ ਜਲਦ ਕਾਰਵਾਈ ਕਰਦੇ ਹੋਏ 6 ਘੰਟਿਆਂ ਦੇ ਅੰਦਰ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਅਤੇ ਲੁੱਟੇ ਗਏ ਪੈਸੇ ਵੀ ਬਰਾਮਦ ਕਰ ਲਏ।
ਜਾਣਕਾਰੀ ਦਿੰਦੇ ਹੋਏ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਡੀਐੱਸਪੀ ਗੁਰਮੀਤ ਸਿੰਘ ਸਿੱਧੂ ਤੇ ਥਾਣਾ ਸੁਲਤਾਨਪੁਰ ਲੋਧੀ ਦੇ ਐੱਸਐੱਚਓ ਇੰਸਪੈਕਟਰ ਹਰ ਗੁਰਦੇਵ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਸਾਨੂੰ ਇੱਕ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਵਿਚ ਮੁਹੰਮਦ ਸਫੀ ਖੋਜਾ ਪੁੱਤਰ ਮੰਗਤਾ ਖੋਜਾ ਵਾਸੀ ਪਿੰਡ ਦਰਦਪੁਰਾ ਜ਼ਿਲ੍ਹਾ ਕੁਪਵਾੜਾ (ਜੰਮੂ ਕਸ਼ਮੀਰ) ਨੇ ਦੱਸਿਆ ਕਿ ਉਹ ਸਰਦੀਆਂ ਵਿੱਚ ਗਰਮ ਕੱਪੜੇ ਵੇਚਣ ਦਾ ਕੰਮ ਕਰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਨੌਜਵਾਨ ਮਿਤੀ 18 ਜਨਵਰੀ ਨੂੰ ਦੁਪਹਿਰ ਨੂੰ ਪੈਦਲ ਗਰਮ ਕੱਪੜੇ ਵੇਚਣ ਲਈ ਪਿੰਡ ਸ਼ਾਹਵਾਲਾ ਅੰਦਰੀਸਾ ਨੂੰ ਜਾ ਰਹੇ ਸਨ ਤਾਂ ਰਸਤੇ ’ਚ ਇੱਕ ਮੋਟਰਸਾਈਲ ਤੇ ਤਿੰਨ ਨਕਾਬਪੋਸ਼ ਅਣਪਛਾਤੇ ਨੌਜਵਾਨ ਆਏ। ਜਿਨ੍ਹਾਂ ਨੇ ਆਉਣ ਦੇ ਸਾਰ ਹੀ ਮੇਰੇ ਸਿਰ ਦੇ ਪਿੱਛੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਕੋਲੋਂ 12 ਹਜ਼ਾਰ ਰੁਪਏ ਨਕਦੀ ਅਤੇ ਕੱਪੜੇ ਖੋ ਕੇ ਫਰਾਰ ਹੋ ਗਏ।
ਉਨ੍ਹਾਂ ਨੇ ਕਿਹਾ ਕਿ ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਵਿੱਚ ਤਿੰਨ ਦੋਸ਼ੀਆਂ ਦੇ ਖਿਲਾਫ ਅਲੱਗ ਅਲੱਗ ਧਾਰਾਵਾਂ ਤਹਿਤ ਮੁਕਦਮਾ ਨੰਬਰ 12 ਦਰਜ ਕਰਕੇ ਦੋਸ਼ੀਆਂ ਦੀ ਗਿਰਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ। ਉਹਨਾਂ ਨੇ ਕਿਹਾ ਕਿ ਪੁਲਿਸ ਨੇ 6 ਘੰਟੇ ਵਿਚ ਇਸ ਮਾਮਲੇ ਦੇ ਮੁਲਜ਼ਮ ਰਾਜਕਰਨ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਦੰਦੂਪੁਰ ਥਾਣਾ ਤਲਵੰਡੀ ਚੌਧਰੀਆਂ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਖੋਹੀ ਗਈ ਰਕਮ ਵੀ ਬਰਾਮਦ ਕਰ ਲਈ ਗਈ ਹੈ। ਅਤੇ ਕਸ਼ਮੀਰੀ ਨੌਜਵਾਨ ਨੂੰ ਵਾਪਸ ਕੀਤੀ।
ਗੁਲਾਮ ਮੋਹਦੀਨ ਇਸ ਮੌਕੇ ਕਸ਼ਮੀਰੀ ਲੋਕਾਂ ਵੱਲੋਂ ਅੱਜ ਥਾਣਾ ਸੁਲਤਾਨਪੁਰ ਲੋਧੀ ਪਹੁੰਚ ਕੇ ਐੱਸਐੱਸਪੀ ਗੌਰਵ ਤੂਰਾ, ਡੀਐੱਸਪੀ ਗੁਰਮੀਤ ਸਿੰਘ ਸਿੱਧੂ, ਥਾਣਾ ਮੁਖੀ ਇੰਸਪੈਕਟਰ ਹਰ ਗੁਰਦੇਵ ਸਿੰਘ ਅਤੇ ਉਹਨਾਂ ਨਾਲ ਸਮੂਹ ਪੁਲਿਸ ਪਾਰਟੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਸਾਨੂੰ ਪੰਜਾਬ ਪੁਲਿਸ ਤੇ ਮਾਨ ਮਹਿਸੂਸ ਹੋ ਰਿਹਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਤੇ ਸਾਡਾ ਵਿਸ਼ਵਾਸ ਵਧਿਆ ਹੈ। ਅਤੇ ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਸਾਨੂੰ 12 ਘੰਟਿਆਂ ਦਾ ਸਮਾਂ ਮੰਗਿਆ ਗਿਆ ਸੀ। ਪ੍ਰੰਤੂ ਪੁਲਿਸ ਵੱਲੋਂ ਮੁਲਜ਼ਮ ਨੂੰ ਛੇ ਘੰਟੇ ਵਿੱਚ ਹੀ ਗ੍ਰਿਫਤਾਰ ਕਰ ਲਿਆ। ਜਿਸ ਕਾਰਨ ਸਾਡੇ ਸਾਰੇ ਕਸ਼ਮੀਰੀ ਲੋਕ ਖੁਸ਼ ਹਨ ਅਤੇ ਅਸੀਂ ਭਵਿੱਖ ਵਿੱਚ ਵੀ ਪੰਜਾਬ ਦੀ ਧਰਤੀ ਤੇ ਆਪਣਾ ਵਪਾਰ ਕਰਨ ਆਵਾਂਗੇ। ਇਸ ਮੌਕੇ ਉਹਨਾਂ ਨੇ ਫੁੱਲਾਂ ਦੇ ਹਾਰ ਭੇਟ ਕਰਕੇ ਪੁਲਿਸ ਦੇ ਆਲਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਤੇ ਉਹਨਾਂ ਦਾ ਧੰਨਵਾਦ ਕੀਤਾ।