Tarn Taran News: ਪੀੜਤਾ ਦੀ ਮਾਂ ਨੇ ਦੱਸਿਆ ਕਿ ਉਸਦੀ 25 ਸਾਲਾ ਧੀ ਬਚਪਨ ਤੋਂ ਹੀ ਮਾਨਸਿਕ ਤੌਰ 'ਤੇ ਬਿਮਾਰ ਹੈ, ਉਸਦੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਉਸਦੇ ਤਿੰਨ ਲੜਕੇ ਹਨ ਅਤੇ ਉਹ ਖੁਦ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੀ ਹੈ।
Trending Photos
Tarn Taran News(ਮਨੀਸ਼ ਸ਼ਰਮਾ): ਤਰਨਤਾਰਨ ਦੀ ਕਸਬਾ ਪੱਟੀ 'ਚ 40 ਸਾਲਾ ਵਿਅਕਤੀ ਵੱਲੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਹੈ। ਜਿੱਥੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਬਾਹਰ ਆਈ 25 ਸਾਲਾ ਮਾਨਸਿਕ ਤੌਰ 'ਤੇ ਬਿਮਾਰ ਲੜਕੀ ਨੂੰ ਮੁਲਜ਼ਮ ਨੇ ਘਰ ਛੱਡਣ ਦੇ ਬਹਾਨੇ ਆਪਣੇ ਮੋਟਰਸਾਈਕਲ 'ਤੇ ਬਿਠਾ ਲਿਆ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ।
ਦੂਜੇ ਪਾਸੇ ਲੜਕੀ ਦੇ ਗਾਇਬ ਹੋਣ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਦੇ ਲੋਕ ਲੜਕੀ ਦੀ ਭਾਲ ਕਰਦੇ ਰਹੇ ਅਤੇ ਉਸ ਦੇ ਲਾਪਤਾ ਹੋਣ ਦੀ ਖ਼ਬਰ ਇਲਾਕੇ ਵਿਚ ਫੈਲ ਗਈ। ਜਦੋਂ ਮੁਲਜ਼ਮ ਲੜਕੀ ਨੂੰ ਗੁਰਦੁਆਰੇ ਨੇੜੇ ਛੱਡਣ ਆਇਆ ਤਾਂ ਲੋਕਾਂ ਨੇ ਉਸ ਨੂੰ ਕਾਬੂ ਕਰ ਕੇ ਪੁਲੀਸ ਹਵਾਲੇ ਕਰ ਦਿੱਤਾ, ਜਿਸ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਪੱਟੀ ਵਜੋਂ ਹੋਈ ਹੈ। ਪੀੜਤ ਮਾਨਸਿਕ ਤੌਰ 'ਤੇ ਪਰੇਸ਼ਾਨ ਹੈ ਅਤੇ ਕੁਝ ਵੀ ਸਮਝਣ ਜਾਂ ਸਮਝਾਉਣ ਤੋਂ ਅਸਮਰੱਥ ਹੈ। ਪੀੜਤਾ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਪਰਿਵਾਰ ਮਜ਼ਦੂਰੀ ਕਰਦਾ ਹੈ। ਪੀੜਤ ਲੜਕੀ ਦਾ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ।
ਪੀੜਤਾ ਦੀ ਮਾਂ ਨੇ ਦੱਸਿਆ ਕਿ ਉਸਦੀ 25 ਸਾਲਾ ਧੀ ਬਚਪਨ ਤੋਂ ਹੀ ਮਾਨਸਿਕ ਤੌਰ 'ਤੇ ਬਿਮਾਰ ਹੈ, ਉਸਦੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਉਸਦੇ ਤਿੰਨ ਲੜਕੇ ਹਨ ਅਤੇ ਉਹ ਖੁਦ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੀ ਹੈ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਅਕਸਰ ਗਲੀ ਦੇ ਬੱਚਿਆਂ ਨਾਲ ਨੇੜਲੇ ਗੁਰਦੁਆਰਾ ਸਾਹਿਬ ਜਾਂਦੀ ਹੈ ਅਤੇ ਉਹ ਸੋਮਵਾਰ ਦੁਪਹਿਰ ਨੂੰ ਵੀ ਗੁਰਦੁਆਰਾ ਸਾਹਿਬ ਗਈ ਸੀ ਪਰ ਸ਼ਾਮ ਤੱਕ ਵਾਪਸ ਨਹੀਂ ਆਈ, ਜਿਸ ਦੀ ਉਹ ਭਾਲ ਕਰਦੇ ਰਹੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਇਸ ਦੌਰਾਨ ਉਸ ਨੂੰ ਪਤਾ ਲੱਗਾ ਕਿ ਇਕ ਵਿਅਕਤੀ ਉਸ ਦੀ ਲੜਕੀ ਨੂੰ ਮੋਟਰਸਾਈਕਲ ਉੱਤੇ ਬਿਠਾ ਕੇ ਲੈ ਗਿਆ ਲਗਭਗ ਤਿੰਨ ਘੰਟਿਆਂ ਤੋਂ ਬਾਅਦ ਆਪਣੀ ਧੀ ਨੂੰ ਬਾਈਕ 'ਤੇ ਬੈਠਾ ਦੇਖਿਆ ਤਾਂ ਉਸ ਵਿਅਕਤੀ ਨੂੰ ਕਾਬੂ ਕਰ ਲਿਆ। ਲੜਕੀ ਨੇ ਕੱਪੜੇ ਉਲਟੇ ਪਾਏ ਹੋਏ ਸਨ। ਜਿਸ ਤੇ ਉਨ੍ਹਾਂ ਨੂੰ ਸ਼ੱਕ ਹੋਇਆ ਅਤੇ ਪੁਲਿਸ ਨੇ ਇਸ ਸਬੰਧੀ ਸੂਚਨਾ ਦੇ ਦਿੱਤੀ ਅਤੇ ਪੁਲਿਸ ਨੇ ਵਿਅਕਤੀ ਨੂੰ ਕਾਬੂ ਕਰ ਲਿਆ।
ਮਾਮਲੇ ਦੀ ਜਾਂਚ ਕਰ ਰਹੀ ਮਹਿਲਾ ਪੁਲੀਸ ਮੁਲਾਜ਼ਮ ਬਲਵਿੰਦਰ ਕੌਰ ਅਤੇ ਥਾਣਾ ਸਦਰ ਦੇ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੀ ਪਛਾਣ ਵਾਰਡ ਨੰਬਰ 6 ਪੱਟੀ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਵਜੋਂ ਹੋਈ ਹੈ ਕੀਤੀ ਗਈ ਹੈ ਅਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੀੜ੍ਹਤ ਲੜਕੀ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।