Doda Bus Accident News: ਡੋਡਾ 'ਚ ਭਿਆਨਕ ਸੜਕ ਹਾਦਸਾ, ਬੱਸ ਖੱਡ 'ਚ ਡਿੱਗੀ, 30 ਲੋਕਾਂ ਦੀ ਮੌਤ ਦਾ ਖਦਸ਼ਾ
Advertisement
Article Detail0/zeephh/zeephh1960401

Doda Bus Accident News: ਡੋਡਾ 'ਚ ਭਿਆਨਕ ਸੜਕ ਹਾਦਸਾ, ਬੱਸ ਖੱਡ 'ਚ ਡਿੱਗੀ, 30 ਲੋਕਾਂ ਦੀ ਮੌਤ ਦਾ ਖਦਸ਼ਾ

Doda Bus Accident News:  ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਬੁੱਧਵਾਰ ਨੂੰ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਸੜਕ ਤੋਂ ਸਲਿਪ ਹੋ ਕੇ 300 ਫੁੱਟ ਡੂੰਘੀ ਖੱਡ 'ਚ ਡਿੱਗ ਗਈ, ਜਿਸ ਕਾਰਨ ਘੱਟੋ-ਘੱਟ 30 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।

Doda Bus Accident News: ਡੋਡਾ 'ਚ ਭਿਆਨਕ ਸੜਕ ਹਾਦਸਾ, ਬੱਸ ਖੱਡ 'ਚ ਡਿੱਗੀ, 30 ਲੋਕਾਂ ਦੀ ਮੌਤ ਦਾ ਖਦਸ਼ਾ

Doda Bus Accident News: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਬੁੱਧਵਾਰ ਨੂੰ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਸੜਕ ਤੋਂ ਸਲਿਪ ਹੋ ਕੇ 300 ਫੁੱਟ ਡੂੰਘੀ ਖੱਡ 'ਚ ਡਿੱਗ ਗਈ, ਜਿਸ ਕਾਰਨ ਘੱਟੋ-ਘੱਟ 30 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਦਾ ਰਜਿਸਟ੍ਰੇਸ਼ਨ ਨੰਬਰ JK02CN-6555 ਹੈ। ਬੱਸ ਵਿੱਚ 40 ਦੇ ਕਰੀਬ ਸਵਾਰੀਆਂ ਸਨ।

ਬੱਸ ਬਟੋਟ-ਕਿਸ਼ਤਵਾੜ ਰਾਸ਼ਟਰੀ ਰਾਜਮਾਰਗ 'ਤੇ ਤ੍ਰਿੰਗਲ-ਅਸਾਰ ਨੇੜੇ ਸੜਕ ਤੋਂ ਫਿਸਲ ਗਈ ਅਤੇ 300 ਫੁੱਟ ਹੇਠਾਂ ਖੱਡ 'ਚ ਜਾ ਡਿੱਗੀ। ਜੰਮੂ ਦੇ ਡਿਵੀਜ਼ਨਲ ਕਮਿਸ਼ਨਰ ਰਮੇਸ਼ ਕੁਮਾਰ ਨੇ ਦੱਸਿਆ ਕਿ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਕੁਝ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉਸ ਨੇ ਪੀਟੀਆਈ ਨੂੰ ਦੱਸਿਆ ਕਿ ਇਸ ਹਾਦਸੇ ਵਿੱਚ ਘੱਟੋ-ਘੱਟ 10 ਲੋਕ ਮਾਰੇ ਗਏ ਅਤੇ ਕਈ ਜ਼ਖ਼ਮੀ ਹੋ ਗਏ। ਉਚਾਈ ਤੋਂ ਡਿੱਗਣ ਕਾਰਨ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਤੋਂ ਇਲਾਵਾ ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸ.ਡੀ.ਆਰ.ਐੱਫ.) ਦੇ ਕਰਮਚਾਰੀ ਬਚਾਅ ਕਾਰਜ 'ਚ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੁਝ ਜ਼ਖਮੀ ਯਾਤਰੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਕਈ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕੁਝ ਜ਼ਖਮੀ ਯਾਤਰੀਆਂ ਨੂੰ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ (ਜੀਐਮਸੀ) ਹਸਪਤਾਲ ਲਿਜਾਏ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : India vs New Zealand Semi Final Live Updates, World Cup 2023: ਭਾਰਤ ਨੇ ਨਿਊਜ਼ੀਲੈਂਡ ਖਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

ਪੀਐੱਮਓ ਨੇ ਵੀ ਹਾਦਸੇ 'ਤੇ ਦੁੱਖ ਜ਼ਾਹਿਰ ਕੀਤਾ
ਡੋਡਾ 'ਚ ਹੋਏ ਭਿਆਨਕ ਸੜਕ ਹਾਦਸੇ ਨੂੰ ਲੈ ਕੇ ਪੀਐੱਮਓ ਨੇ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ, 'ਡੋਡਾ ਜੰਮੂ-ਕਸ਼ਮੀਰ 'ਚ ਬੱਸ ਹਾਦਸਾ ਦੁਖਦਾਈ ਹੈ। ਉਨ੍ਹਾਂ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਐਕਸ-ਗ੍ਰੇਸ਼ੀਆ ਰਾਸ਼ੀ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪੀਐਮਐਨਆਰਐਫ ਵੱਲੋਂ 2 ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ : Moga Firing News: ਦੋ ਗੁੱਟਾਂ ਦੀ ਆਪਸੀ ਲੜਾਈ ਦੌਰਾਨ ਚਲੀਆਂ ਗੋਲੀਆਂ, 1 ਜ਼ਖ਼ਮੀ, ਇੱਕ ਦੀ ਮੌਤ

Trending news