Farmers Protest: ਹਾਲ ਹੀ ਵਿੱਚ 13 ਫਰਵਰੀ ਕਿਸਾਨ ਕੂਚ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੇ ਉੱਚ ਪੱਧਰੀ ਮੀਟਿੰਗ ਬੁਲਾਈ ਗਈ ਸੀ ।
Trending Photos
Farmers Protest: ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਲਈ ਹੈ। 2021 ਦੇ ਧਰਨੇ ਦੀ ਤਰ੍ਹਾਂ ਇਸ ਵਾਰ ਵੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਉਤਰੇ ਹਨ। ਅੱਜ ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੇ ਉੱਚ ਪੱਧਰੀ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ 'ਚ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਬੁਲਾਇਆ ਗਿਆ ਸੀ। ਦਿੱਲੀ ਦੇ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੇ ਪੂਰੀ ਦਿੱਲੀ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਕਿਸਾਨ ਮੋਰਚਾ ਦੇ ਦਿੱਲੀ ਚੱਲੋ ਮੁਹਿੰਮ ਦੇ ਮੱਦੇਨਜ਼ਰ ਧਾਰਾ 144 ਲਾਗੂ ਕੀਤੀ ਗਈ ਹੈ। ਇਹ ਧਾਰਾ 12 ਫਰਵਰੀ ਤੋਂ 12 ਮਾਰਚ ਤੱਕ ਲਗਾਈ ਗਈ ਹੈ।
ਕੀ ਹੈ ਧਾਰਾ 144
ਧਾਰਾ 144 ਦੌਰਾਨ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਅਤੇ ਪ੍ਰਦਰਸ਼ਨਾਂ ਅਤੇ ਰੈਲੀਆਂ 'ਤੇ ਪਾਬੰਦੀ ਹੈ। ਸਰਹੱਦ - ਟਰੈਕਟਰ-ਟਰਾਲੀਆਂ ਦੇ ਦਾਖਲੇ 'ਤੇ ਪਾਬੰਦੀ ਹੈ। ਹਥਿਆਰ, ਜਲਣਸ਼ੀਲ ਪਦਾਰਥ, ਇੱਟਾਂ ਅਤੇ ਪੱਥਰ, ਪੈਟਰੋਲ ਅਤੇ ਸੋਡਾ ਦੀਆਂ ਬੋਤਲਾਂ ਇਕੱਠੀਆਂ ਕਰਨ 'ਤੇ ਪੂਰਨ ਪਾਬੰਦੀ ਹੈ। ਲਾਊਡ ਸਪੀਕਰਾਂ ਦੀ ਵਰਤੋਂ 'ਤੇ ਪਾਬੰਦੀ - ਧਾਰਾ 144 ਦੀ ਉਲੰਘਣਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਹੁਕਮ।
ਜ਼ਿਲ੍ਹੇ, ਖੇਤਰ ਜਾਂ ਕਿਸੇ ਇਲਾਕੇ 'ਚ ਕਿਸੇ ਵੀ ਤਰ੍ਹਾਂ ਦੇ ਹਾਲਾਤ ਖ਼ਰਾਬ ਹੋਣ, ਦੰਗੇ, ਲੜਾਈ-ਝਗੜੇ ਜਾਂ ਸਮਾਜ ਦੀ ਸ਼ਾਂਤੀ ਭੰਗ ਹੋਣ ਤੋਂ ਰੋਕਣ ਲਈ ਲਾਈ ਜਾ ਸਕਦੀ ਹੈ ਜਿੱਥੇ ਵੀ ਸੀਆਰਪੀਸੀ ਦੀ ਧਾਰਾ-144 ਲਗਾਈ ਗਈ ਹੈ ਉੱਥੇ ਪੰਜ ਜਾਂ ਵੱਧ ਲੋਕ ਇਕੱਠੇ ਨਹੀਂ ਹੋ ਸਕਦੇ। ਧਾਰਾ ਨੂੰ ਲਾਗੂ ਕਰਨ ਲਈ ਖੇਤਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਂਦਾ ਹੈ। ਧਾਰਾ 144 ਲਾਗੂ ਹੋਣ ਮਗਰੋਂ ਇੰਟਰਨੈੱਟ ਸੇਵਾਵਾਂ ਵੀ ਠੱਪ ਕੀਤੀਆਂ ਜਾ ਸਕਦੀਆਂ ਹਨ। ਇਸ ਧਾਰਾ ਦੇ ਲਾਗੂ ਹੋਣ ਤੋਂ ਬਾਅਦ ਉਸ ਖੇਤਰ 'ਚ ਹਥਿਆਰ ਲੈ ਕੇ ਜਾਣ 'ਤੇ ਸਖ਼ਤ ਮਨਾਹੀ ਹੁੰਦੀ ਹੈ। ਇਸ ਦੌਰਾਨ ਕਿਸੇ ਤਰ੍ਹਾਂ ਦਾ ਧਰਨਾ, ਭਾਸ਼ਣ, ਅਸੈਂਬਲੀ ਜਾਂ ਇਕੱਠ ਕਰਨ 'ਤੇ ਪੂਰਨ ਤੌਰ ਉਤੇ ਪਾਬੰਦੀ ਰਹਿੰਦੀ ਹੈ।
ਇਹ ਵੀ ਪੜ੍ਹੋ: Punjab Farmers Protest: ਰਾਜਾ ਵੜਿੰਗ ਨੇ ਅੰਨਦਾਤਾ ਨੂੰ ਦਿੱਲੀ ਕੂਚ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਲੈ ਕੇ ਕਹੀ ਵੱਡੀ ਗੱਲ
ਦਰਅਸਲ ਕਿਸਾਨਾਂ ਦੇ ਅੰਦੋਲਨ ਕਾਰਨ ਦਿੱਲੀ ਦੀਆਂ ਸਰਹੱਦਾਂ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਆਉਣ ਤੋਂ ਪਹਿਲਾਂ ਹੀ ਪੁਲਿਸ ਨੇ ਨਾਕੇ ਲਗਾ ਦਿੱਤੇ ਹਨ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਕਾਰਨ ਸਿੰਘੂ ਬਾਰਡਰ 'ਤੇ ਵਾਹਨਾਂ ਦੀ ਰੇਂਗਦੇ ਨਜ਼ਰ ਆ ਰਹੇ ਹਨ। ਵਾਹਨਾਂ ਦੀ ਰਫ਼ਤਾਰ ਮੱਠੀ ਹੋ ਗਈ ਹੈ।
ਕਿਸਾਨ ਉਹ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਮੰਨਵਾਉਣ ਲਈ ਧਰਨੇ-ਮੁਜ਼ਾਹਰੇ ਕਰਨ ਦਾ ਸੱਦਾ ਦੇ ਰਹੇ ਹਨ। ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਸੂਬੇ ਦੀਆਂ ਸਰਹੱਦਾਂ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Punjab Farmers Protest: ਬਿਆਸ ਪੁੱਲ ਨੇੜੇ ਇਕੱਠਾ ਹੋਇਆ ਟਰੈਕਟਰ-ਟਰਾਲੀਆਂ ਦਾ ਕਾਫਲਾ, ਕਿਸਾਨੀ ਮੋਰਚੇ ਦੀ ਕਰਵਾ ਰਿਹਾ ਯਾਦ