CM Bhagwant Mann: ਚੰਡੀਗੜ੍ਹ 'ਚ ਵੀਰਵਾਰ ਰਾਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਤਿੰਨ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਹੋਈ। ਮੀਟਿੰਗ 'ਚ ਕਈ ਮੰਗਾਂ 'ਤੇ ਸਹਿਮਤੀ ਬਣ ਗਈ ਪਰ ਕਿਸਾਨ ਜਥੇਬੰਦੀਆਂ ਅਜੇ ਵੀ 13 ਫਰਵਰੀ ਨੂੰ ਐਲਾਨੇ ਗਏ ਦਿੱਲੀ ਮਾਰਚ 'ਤੇ ਅੜੇ ਹਨ ਅਤੇ ਉਨ੍ਹਾਂ ਨੇ ਕੇਂਦਰੀ ਆਗੂਆਂ ਨੂੰ ਅਗਲੇ ਦੋ ਦਿਨਾਂ 'ਚ ਘੱਟੋ-ਘੱਟ ਸਮਰਥਨ ਮੁੱਲ ਸਮੇਤ ਬਾਕੀ ਮੰਗਾਂ 'ਤੇ ਕੇਂਦਰ ਦਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨਾਂ ਨੇ ਆਪਣੀਆਂ ਮੰਗਾਂ ਕੇਂਦਰੀ ਮੰਤਰੀਆਂ ਅੱਗੇ ਰੱਖੀਆਂ ਹਨ ਅਤੇ ਕੇਂਦਰੀ ਮੰਤਰੀਆਂ ਨੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ।