Asian Champions Trophy 2023: ਭਾਰਤ ਨੇ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਰਿਕਾਰਡ ਚੌਥੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਦਾ ਖਿਤਾਬ ਜਿੱਤ ਲਿਆ ਹੈ। ਭਾਰਤ ਦੀ ਜਿੱਤ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant mann) ਨੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ- ਮਾਣ ਹੈ ਕਿ ਟੀਮ ਵਿੱਚ ਚੰਗੀ ਖੇਡ ਦਿਖਾਉਣ ਵਾਲੇ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹਨ।