videoDetails0hindi
ਬਟਾਲਾ 'ਚ 2 ਧਿਰਾਂ ਵਿਚਾਲੇ ਹੋਈ ਫਾਇਰਿੰਗ, 1 ਸ਼ਖਸ ਦੀ ਮੌਤ ਤੇ 2 ਗੰਭੀਰ ਰੂਪ ਨਾਲ ਜ਼ਖਮੀ
ਪੰਜਾਬ 'ਚ ਦੇਰ ਰਾਤ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਦਹੀਆ ਵਿਖੇ ਦੋ ਧਿਰਾਂ ਦਰਮਿਆਨ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਇਕ ਧਿਰ ਦੇ ਇਕ ਵਿਅਕਤੀ ਸਰਵਣ ਸਿੰਘ ਉਮਰ 65 ਸਾਲ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਅਤੇ ਦੂਸਰੀ ਧਿਰ ਦੇ ਦੋ ਵਿਅਕਤੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਹੋਏ ਪੀੜਿਤਾਂ ਨੂੰ ਇਲਾਜ ਲਈ ਅਮ੍ਰਿਤਸਰ ਰੈਫਰ ਕੀਤਾ ਗਿਆ ਹੈ। ਪੁਲਿਸ ਦੇ ਬਿਆਨਾਂ ਦੇ ਅਧਾਰ ਤੇ ਕੇਸ ਦਰਜ ਕਰਦੇ ਹੋਏ ਅਗਲੀ ਤਫਤੀਸ਼ ਸ਼ੁਰੂ ਕੀਤੀ ਗਈ ਹੈ। ਮਾਮਲੇ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਵੀਡੀਓ ਨੂੰ ਅੰਤ ਤੱਕ ਵੇਖੋ..