CM Bhagwant Mann News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਅੱਜ 26 ਜਨਵਰੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਮੈਦਾਨ ਵਿੱਚ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਵਾਰ ਜਨਤਕ ਤੌਰ 'ਤੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਗਰਭਵਤੀ (Dr Gurpreet Kaur Pregnant) ਹੈ। ਉਨ੍ਹਾਂ ਨੇ ਦੱਸਿਆ ਕਿ ਉਹ 7 ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਮਹੀਨੇ 'ਚ ਖੁਸ਼ੀ ਉਨ੍ਹਾਂ ਦੇ ਘਰ ਆਵੇਗੀ। ਉਨ੍ਹਾਂ ਨੇ ਕਿਹਾ ਕਿ ਅੱਜ ਤੱਕ ਉਨ੍ਹਾਂ ਨੇ ਟੈਸਟ ਨਹੀਂ ਕਰਵਾਇਆ। ਉਹ ਚਾਹੁੰਦੇ ਹਨ ਕਿ ਚਾਹੇ ਕੁੜੀ ਹੋਵੇ ਚਾਹੇ ਮੁੰਡਾ ਬਸ ਸਿਹਤਮੰਦ ਆਵੇ।