Delhi Weather Update: ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ 'ਚ ਸਰਦੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਧੁੰਦ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਘਣੀ ਧੁੰਦ ਕਾਰਨ ਰੇਲ ਸੇਵਾਵਾਂ ਕਾਫੀ ਪ੍ਰਭਾਵਿਤ ਹੋਈਆਂ ਹਨ। ਭਾਰਤੀ ਰੇਲਵੇ ਨੇ ਇਹ ਜਾਣਕਾਰੀ ਦਿੱਤੀ ਹੈ। ਹਾਲ ਹੀ ਵਿੱਚ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਯਾਤਰੀ ਰੇਲਵੇ ਸਟੇਸ਼ਨ ਉੱਤੇ ਠੰਡ ਵਿੱਚ ਸੁੱਤੇ ਪਏ ਹਨ ਅਤੇ ਪਰੇਸ਼ਾਨ ਹੋ ਰਹੇ ਹਨ।