Delhi Weather Update: ਦਿੱਲੀ ਐਨਸੀਆਰ ਵਿੱਚ ਸਰਦੀ ਦਾ ਕਹਿਰ ਜਾਰੀ ਹੈ। ਅੱਜ ਸੜਕਾਂ 'ਤੇ ਵਿਜ਼ੀਬਿਲਟੀ ਬਿਹਤਰ ਹੈ। ਅੱਜ ਮੌਸਮ ਵਿਭਾਗ ਨੇ ਸ਼ੀਤ ਲਹਿਰ, ਠੰਢ ਦਾ ਦਿਨ ਅਤੇ ਕੁਝ ਥਾਵਾਂ 'ਤੇ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ ਜਦੋਂ ਕਿ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਦਿੱਲੀ ਰਾਸ਼ਟਰੀ ਰਾਜਧਾਨੀ 'ਚ ਠੰਡ ਦਾ ਕਹਿਰ ਜਾਰੀ ਰਹਿਣ ਕਾਰਨ ਲੋਕਾਂ ਨੇ ਰੈਣ ਬਸੇਰੇ 'ਚ ਸ਼ਰਨ ਲਈ ਹੈ।