Himachal Pradesh Cloudburst: ਹਿਮਾਚਲ ਪ੍ਰਦੇਸ਼ 'ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਥਾਵਾਂ 'ਤੇ ਬੱਦਲ ਫਟ ਰਹੇ ਹਨ ਅਤੇ ਕਈ ਥਾਵਾਂ ਉੱਤੇ ਜਮੀਨ ਖਿਸਕ ਗਈ ਹੈ। ਇਸ ਸਭ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ ਹੀ ਨਹੀਂ ਇਸ ਦਾ ਸਿੱਧਾ ਅਸਰ ਆਵਾਜਾਈ 'ਤੇ ਵੀ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ।