Ravneet Bittu News: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਨੇ ਬੰਦੀ ਸਿੰਘ ਦੀ ਰਿਹਾਈ ਉਤੇ ਕੋਈ ਵੀ ਇਤਰਾਜ਼ ਨਾ ਹੋਣ ਗੱਲ ਕਹੀ ਹੈ। ਬਿੱਟੂ ਨੇ ਕਿਹਾ ਜੇਕਰ ਭਾਰਤ ਸਰਕਾਰ ਉਨ੍ਹਾਂ ਨੂੰ ਰਿਹਾਅ ਕਰਦੀ ਹੈ ਤਾਂ ਉਹ ਇਸ ਦਾ ਵਿਰੋਧ ਨਹੀਂ ਕਰਨਗੇ। ਉਨ੍ਹਾਂ ਨੇ ਕਿਹਾ ਕਿ ਸਾਡਾ ਪਰਿਵਾਰ ਇਨ੍ਹਾਂ ਦੀ ਰਿਹਾਈ ਵਿੱਚ ਕੋਈ ਵੀ ਅੜਿੱਕਾ ਨਹੀਂ ਪਾਏਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਸਬੰਧੀ ਕਿਹਾ ਕਿ ਉਹ ਮਾਤਾ-ਪਿਤਾ ਮੇਰੇ ਨਾਲ ਸੰਪਰਕ ਕਰ ਸਕਦੇ ਹਨ।