videoDetails0hindi
ਪੰਜਾਬ ਪੁਲਿਸ ਦਾ ਆਪੇਰਾਸ਼ਨ Crime Free, ਤਰਨਤਾਰਨ 'ਚ 50 ਤੋਂ ਵੀ ਜ਼ਿਆਦਾ ਥਾਵਾਂ 'ਤੇ SPECIAL ਨਾਕੇ
ਪੰਜਾਬ ਪੁਲਿਸ ਆਪੇਰਾਸ਼ਨ Crime Free ਤੇ ਕੰਮ ਕਰ ਰਹੀ ਹੈ। ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਸ਼ਾ ਤਸਕਰਾਂ ਤੇ ਸ਼ੱਕੀਆਂ ਦੇ ਘਰ ਚੈਕਿੰਗ ਕੀਤੀ ਜਾਵੇਗੀ। ਪੰਜਾਬ ਪੁਲਿਸ ਵੱਲੋਂ ਸੋਮਵਾਰ ਨੂੰ ਪੰਜਾਬ ਭਰ ਵਿੱਚ ਸਰਚ ਅਭਿਆਨ ਅਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਵੀ 50 ਤੋਂ ਵੱਧ ਵਿਸ਼ੇਸ਼ ਨਾਕੇ ਲਗਾਏ ਗਏ ਅਤੇ ਸਮੱਗਲਰਾਂ ਦੇ ਪਿੰਡਾਂ ਅਤੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ। ਤਰਨਤਾਰਨ ਦੇ ਐਸਐਸਪੀ ਗੁਰਮੀਤ ਸਿੰਘ ਚੌਹਾਨ ਅਤੇ ਐਸਪੀ ਇਨਵੈਸਟੀਗੇਸ਼ਨ ਵਿਸ਼ਾਲ ਜੀਤ ਸਿੰਘ ਨੇ ਜ਼ਿਲ੍ਹੇ ਭਰ ਦੇ ਕਈ ਪਿੰਡਾਂ ਵਿੱਚ ਛਾਪੇਮਾਰੀ ਕਰਕੇ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।