Sidhu Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਪਣੇ ਪ੍ਰਸ਼ੰਸਕਾਂ ਨਾਲ ਵੱਡੀ ਖੁਸ਼ਖਬਰੀ ਸਾਂਝੀ ਕੀਤੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਉਨ੍ਹਾਂ ਦੇ ਘਰ ਇੱਕ ਛੋਟੇ ਮਹਿਮਾਨ ਦਾ ਸਵਾਗਤ ਕੀਤਾ ਹੈ।ਪਿਤਾ ਬਲਕੌਰ ਸਿੰਘ ਨੇ ਲਿਖਿਆ ਹੈ ਕਿ ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।