ਵਿਦਿਆਰਥੀਆਂ ਲਈ ਹੋਰ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਪੱਛਮੀ ਆਸਟ੍ਰੇਲੀਆ ਦੇ ਪਬਲਿਕ ਸਕੂਲਾਂ ਦੇ ਪਾਠਕ੍ਰਮ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕੀਤਾ ਜਾਵੇਗਾ। 2021 ਵਿਚ ਸਿਲੇਬਸ ਵਿਚ ਤਾਮਿਲ, ਹਿੰਦੀ ਅਤੇ ਕੋਰੀਅਨ ਭਾਸ਼ਾਵਾਂ ਨੂੰ ਸ਼ਾਮਲ ਕਰਨ ਤੋਂ ਬਾਅਦ ਸਕੂਲਾਂ ਵਿਚ ਪੰਜਾਬੀ ਪੜ੍ਹਾਉਣ ਦੇ ਕਦਮ 'ਤੇ ਵਿਚਾਰ ਕੀਤਾ ਗਿਆ ਸੀ। ਸਿੱਖਿਆ ਮੰਤਰੀ ਸੂ ਏਲਰੀ ਨੇ ਕਿਹਾ ਹੈ ਕਿ ਆਸਟ੍ਰੇਲੀਆ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਨ ਦਾ ਵਿਕਲਪ ਦਿੱਤਾ ਜਾਵੇਗਾ ਕਿਉਂਕਿ ਗ੍ਰੇਡ ਪ੍ਰੀ-ਪ੍ਰਾਇਮਰੀ ਤੋਂ 12ਵੀਂ ਤੱਕ ਦਾ ਨਵਾਂ ਪਾਠਕ੍ਰਮ ਤਿਆਰ ਕੀਤਾ ਜਾਵੇਗਾ। ਓਹਨਾਂ ਨੇ ਇਹ ਵੀ ਕਿਹਾ ਕਿ ਪੱਛਮੀ ਆਸਟ੍ਰੇਲੀਅਨ ਸਕੂਲਾਂ ਲਈ ਪੰਜਾਬੀ ਪਾਠਕ੍ਰਮ ਤਿਆਰ ਕਰਕੇ ਉਪਲਬਧ ਕਰਵਾਇਆ ਜਾਵੇਗਾ।