ਪ੍ਰਕਾਸ਼ ਪੁਰਬ ਮੌਕੇ ਪੰਜਾਬ ਤੋਂ ਲੈ ਕੇ ਪਾਕਿਸਤਾਨ ਤੱਕ ਦੇ ਸਜਾਏ ਅਲੌਕਿਕ ਗੁਰਦੁਆਰਿਆਂ ਦੇ ਕਰੋ ਦਰਸ਼ਨ

Ravinder Singh
Nov 15, 2024

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਅੱਜ ਵਿਸ਼ਵ ਭਰ ਵਿੱਚ ਮਨਾਇਆ ਜਾ ਰਿਹਾ ਹੈ।

ਗੁਰੂ ਨਾਨਕ ਸਾਹਿਬ ਦਾ ਜਨਮ ਕੱਤਕ ਦੀ ਪੂਰਨਮਾਸ਼ੀ ਨੂੰ ਲਾਹੌਰ ਨੇੜੇ ਰਾਇ ਭੋਇ ਦੀ ਤਲਵੰਡੀ (ਨਨਕਾਣਾ ਸਾਹਿਬ) ਵਿਖੇ ਹੋਇਆ ਸੀ।

ਸਿਰਫ਼ ਪੰਜਾਬ ਵਿੱਚ ਹੀ ਨਹੀਂ ਪਾਕਿਸਤਾਨ ਵਿੱਚ ਵੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ।

ਪੰਜਾਬ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ ਤੇ ਰੌਣਕ ਨਜ਼ਰ ਆਈ।

ਅੰਮ੍ਰਿਤਸਰ ਪੰਜਾਬ 'ਚ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਤੇ ਸੁੰਦਰ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ।

ਸੰਘਣੀ ਧੁੰਦ ਦੇ ਬਾਵਜੂਦ ਸ਼ਰਧਾ ਦਾ ਸੈਲਾਬ ਉਮੜਿਆ ਤੇ ਠੰਢ ਵਿਚਾਲੇ ਲੋਕਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ।

ਸ਼ਾਮ ਵੇਲੇ ਹਰਿਮੰਦਰ ਸਾਹਿਬ ਵਿੱਚ ਸੁੰਦਰ ਦੀਪਮਾਲਾ ਕੀਤੀ ਜਾਵੇਗੀ। ਜਿਸ ਨਾਲ ਮਨਮੋਹਕ ਦ੍ਰਿਸ਼ ਦੇਖਣ ਨੂੰ ਮਿਲੇਗਾ।

ਅੱਜ ਦਿਨ ਭਰ ਸ੍ਰੀ ਹਰਿਮੰਦਰ ਸਾਹਿਬ ਵਿਖੇ 3 ਲੱਖ ਤੋਂ ਵੱਧ ਤੇ ਨਨਕਾਣਾ ਸਾਹਿਬ ਵਿਖੇ 1 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਮੱਥਾ ਟੇਕਣ ਦੀ ਸੰਭਾਵਨਾ ਹੈ।

ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਨੂੰ ਬੇਹੱਦ ਖੂਬਸੂਰਤ ਤਰੀਕੇ ਨਾਲ ਤੇ ਚਾਰੋ ਪਾਸੇ ਸੁੰਦਰ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ।

ਇਸ ਸਾਲ ਭਾਰਤ ਭਰ ਤੋਂ ਲਗਭਗ 3 ਹਜ਼ਾਰ ਸ਼ਰਧਾਲੂ ਮੱਥਾ ਟੇਕਣ ਲਈ ਪਾਕਿਸਤਾਨ ਗਏ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਬੇਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਪੁੱਜੀ।

VIEW ALL

Read Next Story