Jallianwala Bagh Massacre: ਜਲਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਦੇ ਜ਼ਖ਼ਮ ਅੱਜ ਵੀ ਅੱਲੇ
Advertisement
Article Detail0/zeephh/zeephh1650764

Jallianwala Bagh Massacre: ਜਲਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਦੇ ਜ਼ਖ਼ਮ ਅੱਜ ਵੀ ਅੱਲੇ

Jallianwala Bagh Massacre: ਅੰਮ੍ਰਿਤਸਰ ਵਿੱਚ 13 ਅਪ੍ਰੈਲ 1919 ਨੂੰ ਹੋਏ ਜਲ੍ਹਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਨੂੰ ਅੱਜ 104 ਸਾਲ ਪੂਰੇ ਹੋ ਗਏ ਹਨ। ਇਸ ਦਿਨ ਬ੍ਰਿਗੇਡੀਅਰ ਜਨਰਲ ਰੇਜੀਨਾਲਡ ਐਡਵਰਡ ਡਾਇਰ ਦੇ ਹੁਕਮਾਂ 'ਤੇ ਅੰਗਰੇਜ਼ੀ ਫੌਜ ਨੇ ਬੱਚਿਆਂ, ਬੁੱਢਿਆਂ ਅਤੇ ਔਰਤਾਂ 'ਤੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਕਤਲੇਆਮ ਵਿੱਚ ਹਜ਼ਾਰਾਂ ਨਿਹੱਥੇ ਨਿਰਦੋਸ਼ ਲੋਕ ਮਾਰੇ ਗਏ ਸਨ।

Jallianwala Bagh Massacre: ਜਲਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਦੇ ਜ਼ਖ਼ਮ ਅੱਜ ਵੀ ਅੱਲੇ

Jallianwala Bagh Massacre: ਇਤਿਹਾਸ ਦੇ ਪੰਨਿਆਂ ਉੱਤੇ ਕੁਝ ਘਟਨਾਵਾਂ ਦੀਆਂ ਤਰੀਕਾਂ ਅਜਿਹੀਆਂ ਹਨ ਜਿਨ੍ਹਾਂ ਨੂੰ ਭੁਲਾਇਆ ਜਾ ਸਕਦਾ। 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ ਭਾਰਤ ਦੇ ਇਤਿਹਾਸ ਦੀ ਉਹ ਘਟਨਾ ਵਾਪਰੀ ਸੀ, ਜਿਸ ਬਾਰੇ ਸੋਚਦਿਆਂ ਅੱਜ ਵੀ ਰੂਹ ਕੰਬ ਜਾਂਦੀ ਹੈ। ਜਦੋਂ ਪੰਜਾਬ ਦੇ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਜਲਿਆਂਵਾਲਾ ਬਾਗ ਵਿੱਚ ਨਿਹੱਥੇ ਨਿਰਦੋਸ਼ ਲੋਕਾਂ ਦਾ ਕਤਲੇਆਮ ਕਰ ਦਿੱਤਾ ਗਿਆ ਸੀ।

ਅੰਗਰੇਜ਼ਾਂ ਨੇ ਨਿਹੱਥੇ ਭਾਰਤੀਆਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਘਟਨਾ ਨੂੰ ਅੰਮ੍ਰਿਤਸਰ ਕਤਲੇਆਮ ਵੀ ਕਿਹਾ ਜਾਂਦਾ ਹੈ। ਅੱਜ ਇਸ ਘਟਨਾ ਨੂੰ 104 ਸਾਲ ਬੀਤ ਚੁੱਕੇ ਹਨ ਪਰ ਅੱਜ ਵੀ ਇਸ ਦੇ ਜ਼ਖਮ ਅੱਲੇ ਲੱਗ ਰਹੇ ਹਨ ਅਤੇ ਇਸ ਦਰਦਨਾਕ ਅਤੇ ਉਦਾਸ ਦਿਨ ਨੂੰ ਭਾਰਤ ਦੇ ਇਤਿਹਾਸ ਵਿੱਚ ਇੱਕ ਕਾਲੇ ਦਿਨ ਵਜੋਂ ਯਾਦ ਕੀਤਾ ਜਾਂਦਾ ਹੈ। ਅਸਲ ਵਿੱਚ ਇਸ ਕਤਲੇਆਮ ਦੀ ਸ਼ੁਰੂਆਤ ਰੌਲਟ ਐਕਟ ਨਾਲ ਸ਼ੁਰੂ ਹੋਈ ਸੀ, ਜੋ ਕਿ ਬ੍ਰਿਟਿਸ਼ ਸਰਕਾਰ ਵੱਲੋਂ 1919 ਵਿੱਚ ਭਾਰਤ ਵਿੱਚ ਉੱਭਰ ਰਹੀ ਕੌਮੀ ਲਹਿਰ ਨੂੰ ਕੁਚਲਣ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਸੀ। ਇਹ ਐਕਟ ਜਲ੍ਹਿਆਂਵਾਲਾ ਬਾਗ ਦੀ ਘਟਨਾ ਤੋਂ ਲਗਭਗ ਇੱਕ ਮਹੀਨਾ ਪਹਿਲਾਂ 8 ਮਾਰਚ ਨੂੰ ਬ੍ਰਿਟਿਸ਼ ਸਰਕਾਰ ਨੇ ਪਾਸ ਕੀਤਾ ਸੀ। ਇਸ ਐਕਟ ਨੂੰ ਲੈ ਕੇ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਰਹੇ ਸਨ। ਅੰਮ੍ਰਿਤਸਰ 'ਚ ਜਲਿਆਂਵਾਲਾ ਬਾਗ 'ਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਰੋਸ ਜ਼ਾਹਿਰ ਕੀਤਾ।

ਜਲਿਆਂਵਾਲਾ ਬਾਗ਼ ਇੱਕ ਜਨਤਕ ਬਾਗ਼ ਸੀ, ਜਿੱਥੇ ਰੌਲਟ ਐਕਟ ਖਿਲਾਫ਼ ਇੱਕ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਤੇ ਇਸ ਪ੍ਰਦਰਸ਼ਨ ਵਿੱਚ ਮਰਦ, ਔਰਤਾਂ ਅਤੇ ਬੱਚੇ ਵੀ ਮੌਜੂਦ ਸਨ। ਫਿਰ ਜਨਰਲ ਰੈਡੀਨਾਲਡ ਐਡਵਰਡ ਹੈਰੀ ਡਾਇਰ ਦੀ ਅਗਵਾਈ ਹੇਠ ਸਿਪਾਹੀ ਜਲ੍ਹਿਆਂਵਾਲਾ ਬਾਗ ਵਿੱਚ ਵੜ੍ਹੇ ਤੇ ਗੇਟ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਡਾਇਰ ਨੇ ਸੈਨਿਕਾਂ ਨੂੰ ਉੱਥੇ ਮੌਜੂਦ ਨਿਹੱਥੇ ਲੋਕਾਂ ਉਪਰ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਹੁਕਮ ਦਿੱਤਾ।

ਦੱਸਿਆ ਜਾਂਦਾ ਹੈ ਕਿ ਇਹ ਗੋਲੀਬਾਰੀ ਉਦੋਂ ਤੱਕ ਜਾਰੀ ਰਹੀ ਜਦੋਂ ਤੱਕ ਜਵਾਨਾਂ ਦਾ ਗੋਲਾ-ਬਾਰੂਦ ਖਤਮ ਨਹੀਂ ਹੋ ਗਿਆ। ਇਸ ਘਟਨਾ ਵਿੱਚ ਕਿੰਨੇ ਲੋਕ ਸ਼ਹੀਦ ਹੋਏ ਹਨ, ਇਸ ਦਾ ਅੱਜ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਇਹ ਮੰਨਿਆ ਜਾਂਦਾ ਹੈ ਕਿ 400 ਤੋਂ 1,000 ਲੋਕ ਮਾਰੇ ਗਏ ਸਨ ਅਤੇ 1,200 ਤੋਂ ਵੱਧ ਜ਼ਖਮੀ ਹੋਏ ਸਨ।

ਇਹ ਵੀ ਪੜ੍ਹੋ : Amritpal Singh latest news: 'ਭਗੌੜੇ' ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈ ਅਲਰਟ 'ਤੇ ਪੰਜਾਬ ਪੁਲਿਸ, ਪੂਰੇ ਪੰਜਾਬ ਵਿੱਚ ਦੇਰ ਰਾਤ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ

ਇਸ ਘਟਨਾ ਨੂੰ ਹੋਏ ਬਹੁਤ ਸਾਲ ਬੀਤ ਚੁੱਕੇ ਹਨ ਪਰ ਇਸ ਦੇ ਜ਼ਖ਼ਮ ਅੱਜ ਵੀ ਭਰੇ ਨਹੀਂ ਹਨ। ਅੰਗਰੇਜ਼ ਸਰਕਾਰ ਦੇ ਇਸ ਭਿਆਨਕ ਕਾਰੇ ਦੇ ਸਬੂਤ ਅੱਜ ਵੀ ਕੰਧਾਂ 'ਤੇ ਮੌਜੂਦ ਹਨ। ਜਦੋਂ ਅੰਗਰੇਜ਼ ਸਿਪਾਹੀਆਂ ਨੇ ਗੋਲੀ ਚਲਾਈ ਤਾਂ ਸਾਰੀਆਂ ਗੋਲੀਆਂ ਕੰਧਾਂ ਵਿੱਚ ਜਾ ਧਸ ਗਈਆਂ ਸਨ। ਉਨ੍ਹਾਂ ਗੋਲੀਆਂ ਦੇ ਨਿਸ਼ਾਨ ਅੱਜ ਵੀ ਮੌਜੂਦ ਹਨ। ਇਸ ਕਤਲੇਆਮ ਬਾਰੇ ਅੱਜ ਤੱਕ ਬਰਤਾਨੀਆ ਵੱਲੋਂ ਕੋਈ ਮੁਆਫ਼ੀ ਜਾਂ ਦੁੱਖ ਪ੍ਰਗਟ ਨਹੀਂ ਕੀਤਾ ਗਿਆ ਹੈ। ਹਾਲਾਂਕਿ ਮਹਾਰਾਣੀ ਐਲਿਜ਼ਾਬੈਥ II, ਜੋ 1997 ਵਿੱਚ ਭਾਰਤ ਆਈ ਸੀ, ਨੇ ਜਲਿਆਂਵਾਲਾ ਬਾਗ ਦੀ ਯਾਦਗਾਰ ਦਾ ਦੌਰਾ ਕੀਤਾ ਅਤੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਇਸ ਘਟਨਾ ਨੂੰ ਦੁਖਦਾਈ ਦੱਸ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 1919 ਦੇ ਜਲ੍ਹਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਮਜ਼ਬੂਤ ​​ਤੇ ਵਿਕਸਤ ਭਾਰਤ ਦੇ ਨਿਰਮਾਣ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਪੰਜਾਬ 'ਚ 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ ਦਾ ਸਾਕਾ ਵਾਪਰਿਆ ਸੀ।

ਇਹ ਵੀ ਪੜ੍ਹੋ : Jalandhar Lok Sabha bypoll election 2023: ਭਾਜਪਾ ਨੇ ਜਲੰਧਰ ਜਿਮਨੀ ਚੋਣਾਂ ਲਈ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਉਮੀਦਵਾਰ

Trending news